Jalandhar
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ: 250 ਕਰੋੜ ਦੀ ਹੈਰੋਇਨ ਸਣੇ 3 ਵਿਅਕਤੀ ਗ੍ਰਿਫ਼ਤਾਰ
Jalandhar police got a big success: 3 persons arrested with heroin worth 250 crores
ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਪੁਲਿਸ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ 48 ਕਿਲੋਗ੍ਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਿੰਡੀਕੇਟ ਗਿਰੋਹ ਸਰਹੱਦ ਪਾਰ ਅਤੇ ਕੌਮਾਂਤਰੀ ਡਰੱਗ ਤਸਕਰੀ ਵਿਚ ਸਰਗਰਮ ਰੂਪ ਨਾਲ ਸ਼ਾਮਲ ਸੀ।
ਇਹ ਗਿਰੋਹ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿੱਚ ਫੈਲਿਆ ਹੋਇਆ ਸੀ। ਇਸ ਦੇ ਨਾਲ ਹੀ ਇਸ ਦਾ 2 ਸੂਬੇ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਇੱਕ ਘਰੇਲੂ ਨੈੱਟਵਰਕ ਸੀ।