JalandharPunjab

ਹਾਕਮ ਥਾਪਰ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਹਾਕਮ ਥਾਪਰ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅੱਜ ਅਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਮਗਰੋਂ ਹਾਕਮ ਥਾਪਰ ਨੇ ਕਿਹਾ ਕਿ ਸਮੁੱਚੇ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਨਾਗਰਿਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ।

ਹਾਕਮ ਥਾਪਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਇੱਕ ਪੁਲ ਦੀ ਤਰ੍ਹਾਂ ਕੰਮ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਰਹਿਣਗੇ।

Leave a Reply

Your email address will not be published. Required fields are marked *

Back to top button