
ਪੰਜਾਬ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਸਮੇਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਹਨ। ਇਸ ਸਬੰਧੀ ਵੱਡੀ ਖ਼ਬਰ ਇਹ ਹੈ ਕਿ ਕੇਜਰੀਵਾਲ ਨੂੰ ਆਪਣਾ ‘ਆਪ’ ਪ੍ਰੋਗਰਾਮ ਰੱਦ ਕਰਨਾ ਪਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੇ ਦਿੱਲੀ ਪਰਤਣਾ ਹੈ। ਉਹ ਹੁਣ ਕੁਝ ਘੰਟਿਆਂ ਵਿੱਚ ਅੰਮ੍ਰਿਤਸਰ ਤੋਂ ਸਿੱਧੇ ਦਿੱਲੀ ਲਈ ਰਵਾਨਾ ਹੋਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਅਤੇ ਕਰਤਾਰਪੁਰ ‘ਚ ਰੋਡ ਸ਼ੋਅ ਲਈ ਰਵਾਨਾ ਹੋਣਗੇ।
ਦੱਸ ਦਈਏ ਕਿ ਕੇਜਰੀਵਾਲ ਦਾ ਅੱਜ ਅੰਮ੍ਰਿਤਸਰ ‘ਚ ਸ਼੍ਰੀ ਰਾਮ ਤੀਰਥ ‘ਤੇ ਜਾਣ ਦਾ ਪ੍ਰੋਗਰਾਮ ਸੀ, ਪਰ ਉਨ੍ਹਾਂ ਨੂੰ ਆਖਰੀ ਸਮੇਂ ‘ਤੇ ਇਸ ਨੂੰ ਰੱਦ ਕਰਨਾ ਪਿਆ। ਕੇਜਰੀਵਾਲ ਆਪਣੇ ਦੋ ਦਿਨਾਂ ਦੌਰੇ ਦੌਰਾਨ ਸਿਰਫ਼ ਅੰਮ੍ਰਿਤਸਰ ਹੀ ਰੁਕੇ ਹਨ। ਉਹ ਵੀਰਵਾਰ ਦੁਪਹਿਰ ਕਰੀਬ 2 ਵਜੇ ਅੰਮ੍ਰਿਤਸਰ ਪੁੱਜੇ।