Punjab
ਈਡੀ ਦਾ ਪੰਜਾਬ ‘ਚ ਵੱਡਾ ਐਕਸ਼ਨ,ਨਾਜਾਇਜ਼ ਮਾਈਨਿੰਗ ਮਾਮਲੇ ‘ਚ 13 ਥਾਵਾਂ ‘ਤੇ ਛਾਪੇਮਾਰੀ, 3 ਕਰੋੜ ਰੁਪਏ ਬਰਾਮਦ
Big action of ED in Punjab before the elections, raids at 13 places, 3 crore rupees recovered
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਈਡੀ ਨੇ ਪੰਜਾਬ ‘ਚ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ ਜਿੱਥੋਂ 3 ਕਰੋੜ ਰੁਪਏ ਬਰਾਮਦ ਹੋਣ ਦੀ ਸੂਚਨਾ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਜਿਸ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ, ਉਸ ਨੂੰ ਈਡੀ ਨੇ ਜ਼ਬਤ ਕੀਤਾ ਸੀ। ਇਹ ਜ਼ਮੀਨ ਨਸ਼ਾ ਤਸਕਰੀ ਕੇਸ ਵਿੱਚ ਸ਼ਾਮਲ ਜਗਦੀਸ਼ ਸਿੰਘ ਉਰਫ਼ ਭੋਲਾ ਦੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਈ ਸੀ। ਇਸ ਨੂੰ ਈਡੀ ਨੇ ਜ਼ਬਤ ਕਰ ਲਿਆ ਸੀ।
ਹਾਲਾਂਕਿ ਬਾਅਦ ਵਿੱਚ ਇਸ ਜ਼ਮੀਨ ਵਿੱਚ ਨਾਜਾਇਜ਼ ਮਾਈਨਿੰਗ ਹੋਣ ਲੱਗੀ। ਇਸ ਤੋਂ ਬਾਅਦ ਈਡੀ ਨੇ ਇਹ ਛਾਪੇਮਾਰੀ ਕੀਤੀ। ਰੋਪੜ ਜ਼ਿਲ੍ਹੇ ਵਿੱਚ ਹੀ 13 ਥਾਵਾਂ ’ਤੇ ਇਹ ਜਾਂਚ ਚੱਲ ਰਹੀ ਹੈ।