ਸਪੀਕਰ ਨੂੰ ਲੈ ਕੇ NDA ਅਤੇ INDIA ਵਿੱਚ ਟਕਰਾਅ, ਆਜ਼ਾਦ ਭਾਰਤ ਵਿੱਚ ਪਹਿਲੀ ਵਾਰ ਲੋਕ ਸਭਾ ਦੇ ਸਪੀਕਰ ਲਈ ਹੋਵੇਗੀ ਵੋਟਿੰਗ
ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੋਵਾਂ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਖੜ੍ਹੇ ਕੀਤੇ ਹਨ। ਅਜਿਹੇ ‘ਚ ਇਸ ਵਾਰ ਸਪੀਕਰ ਦੀ ਚੋਣ ਦਿਲਚਸਪ ਹੋਵੇਗੀ। ਆਜ਼ਾਦ ਭਾਰਤ ਵਿੱਚ ਪਹਿਲੀ ਵਾਰ ਸਪੀਕਰ ਦੇ ਅਹੁਦੇ ਲਈ ਚੋਣ ਹੋਵੇਗੀ। ਆਜ਼ਾਦੀ ਤੋਂ ਬਾਅਦ ਤੋਂ ਹੀ ਸਪੀਕਰ ਦੀ ਚੋਣ ਸਰਬਸੰਮਤੀ ਨਾਲ ਹੁੰਦੀ ਰਹੀ ਹੈ ਪਰ ਇਸ ਵਾਰ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦਰਮਿਆਨ ਸਹਿਮਤੀ ਨਹੀਂ ਬਣ ਸਕੀ।
ਪੰਜਾਬ ਦੇ 13 ਵਿੱਚੋਂ 12 ਸੰਸਦ ਮੈਂਬਰਾਂ ਨੇ 18ਵੀਂ ਲੋਕ ਸਭਾ ਲਈ ਸਹੁੰ ਚੁੱਕੀ। ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅੱਜ ਸਹੁੰ ਨਹੀਂ ਚੁੱਕ ਸਕਣਗੇ ਕਿਉਂਕਿ ਉਹ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿੱਚ ਹਨ। ਪੰਜਾਬ ਦੇ ਸਾਰੇ 13 ਸੰਸਦ ਮੈਂਬਰਾਂ ਨੂੰ ਅੱਜ ਬਾਅਦ ਦੁਪਹਿਰ ਸੰਸਦ ਵਿੱਚ ਸਮਾ ਦਿੱਤਾ ਗਿਆ ਸੀ।
ਸਭ ਤੋਂ ਪਹਿਲਾਂ ਗੁਰਦਾਸਪੁਰ ਤੋਂ ਜੇਤੂ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਜੀਤ ਸਿੰਘ ਔਜਲਾ ਨੇ ਸਹੁੰ ਚੁੱਕੀ। ਗੁਰਜੀਤ ਔਜਲਾ ਨੇ ਸੰਵਿਧਾਨ ਹੱਥ ਵਿੱਚ ਫੜ ਕੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਜਵਾਨ, ਜੈ ਕਿਸਾਨ ਅਤੇ ਜੈ ਸੰਵਿਧਾਨ ਦੇ ਨਾਅਰੇ ਵੀ ਲਾਏ। ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ, ਪਰ ਉਹ ਹਾਜ਼ਰ ਨਹੀਂ ਹੋਏ।
ਗੁਰਜੀਤ ਔਜਲਾ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ ਪਰ ਜੇਲ੍ਹ ਵਿੱਚ ਹੋਣ ਕਾਰਨ ਉਹ ਸੰਸਦ ਵਿੱਚ ਮੌਜੂਦ ਨਹੀਂ ਸਨ। ਜਿਸ ਕਾਰਨ ਅੱਜ ਉਨ੍ਹਾਂ ਨੂੰ ਸਹੁੰ ਨਹੀਂ ਚੁਕਾਈ ਗਈ। ਇਸ ਤੋਂ ਬਾਅਦ ਜਲੰਧਰ ਦੇ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕੀ।
ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਡਾ: ਰਾਜ ਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖ਼ਾਲਸਾ, ਡਾ. ਸ਼ੇਰ ਸਿੰਘ ਘੁਬਾਇਆ, ਹਰਸਿਮਰਤ ਕੌਰ ਬਾਦਲ, ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ: ਧਰਮਵੀਰ ਸਿੰਘ ਗਾਂਧੀ ਨੇ ਸਹੁੰ ਚੁੱਕੀ।
ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਜ਼ਮਾਨਤ ਲਈ ਅਰਜ਼ੀ ਲਾਈ ਸੀ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ। ਅੱਜ ਸੰਸਦ ਵਿੱਚ ਉਨ੍ਹਾਂ ਦਾ ਨਾਂ ਲਿਆ ਗਿਆ, ਪਰ ਉਹ ਸੰਸਦ ‘ਚ ਮੌਜੂਦ ਨਹੀਂ ਸਨ।