
ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦੇ ਫੈਸਲੇ ਨਾਲ ਸਕੂਲਾਂ ‘ਚ ਹੜਕੰਪ ਮਚ ਗਿਆ ਹੈ, ਜਿਸ ‘ਤੇ ਸਕੂਲ ਸੰਗਠਨ ਰਾਸਾ ਨੇ ਸਰਕਾਰ ਦੇ ਇਸ ਫੈਸਲੇ ਨੂੰ ਤਾਨਾਸ਼ਾਹੀ ਫ਼ਰਮਾਨ ਕਰਾਰ ਦਿੰਦਿਆਂ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਰਾਸਾ ਨੇ ਐਲਾਨ ਕੀਤਾ ਹੈ ਕਿ ਜੇ ਸਰਕਾਰ ਵੱਲੋਂ ਲਿਆ ਗਿਆ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਜਲੰਧਰ: ਪਠਾਨਕੋਟ ਚੌਕ ਨੇੜੇ ਦਿਨ ਦਿਹਾੜੇ ਹੋਈ ਗੋਲੀਬਾਰੀ, 2 ਜ਼ਖ਼ਮੀ, CCTV ਕੈਮਰੇ ‘ਚ ਕੈਦ, ਲੋਕਾਂ ਨੇ ਦੌੜ ਲੈ ਆਪਣੀ ਜਾਨ ਬਚਾਈ
ਜਥੇਬੰਦੀ ਦੇ ਸੂਬਾ ਪ੍ਰਧਾਨ ਜਗਤਪਾਲ ਮਹਾਜਨ ਅਤੇ ਸੂਬਾ ਜਨਰਲ ਸਕੱਤਰ ਸੁਰਜੀਤ ਸ਼ਰਮਾ ਬਬਲੂ ਨੇ ਦੱਸਿਆ ਕਿ ਪੰਜਾਬ ਵਿੱਚ ਰਾਸਾ ਦੇ 4 ਹਜ਼ਾਰ ਤੋਂ ਵੱਧ ਸਕੂਲ ਘੱਟ ਫੀਸਾਂ ’ਤੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਰਾਸਾ ਸਕੂਲਾਂ ਦਾ ਪੜ੍ਹਿਆ-ਲਿਖਿਆ ਅਤੇ ਹੋਣਹਾਰ ਸਟਾਫ਼ ਬੱਚਿਆਂ ਦੇ ਉੱਜਵਲ ਭਵਿੱਖ ਲਈ ਹਰ ਸੰਭਵ ਯਤਨ ਕਰ ਰਿਹਾ ਹੈ।