
ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਉਹ ਦਿੱਲੀ ਦੇ ਬਹੁਚਰਚਿਤ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਤੋਂ ਰਿਹਾਅ ਹੋਇਆ ਸੀ ਅਤੇ ਹੁਣ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ ਐਮਪੀ-ਐਮਐਲਏ ਦੀ ਅਦਾਲਤ ਨੇ ਪਿਛਲੇ ਸਾਲ ਹੋਈ ਡੇਢ ਮਹੀਨੇ ਦੀ ਸਜ਼ਾ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਨੂੰ 9 ਅਗਸਤ ਤੱਕ ਆਤਮ ਸਮਰਪਣ ਕਰਨਾ ਹੋਵੇਗਾ।
