
ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾਉਣ ਤੋਂ ਬਾਅਦ ਹੁਣ ਬੱਸਾਂ ਦੇ ਕਿਰਾਏ ਵਿੱਚ ਵਾਧਾ ਕਰਕੇ ਲੋਕਾਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਸਧਾਰਨ ਬੱਸ ਦਾ ਕਿਰਾਇਆ 23 ਪੈਸੇ ਵਧਾ ਕੇ ਇਕ ਰੁਪਿਆ 45 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਸਧਾਰਨ ਐਚਵੀ ਏਸੀ ਬੱਸ ਦਾ ਕਿਰਾਇਆ 27.80 ਪੈਸੇ ਵਧਾ ਕੇ 1 ਰੁਪਏ 74 ਪੈਸੇ ਪ੍ਰਤੀ KM ਕੀਤਾ ਗਿਆ ਹੈ।