
ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, 2 ਬੱਚਿਆਂ ਦੀ ਮੌਤ; 9 ਬੱਚੇ ਗੰਭੀਰ ਜ਼ਖ਼ਮੀ
ਰਾਜਸਥਾਨ ‘ਚ ਕਈ ਗੰਭੀਰ ਰੂਪ ‘ਚ ਜ਼ਖਮੀ ਹੋਏ ਲੋਕਾਂ ਤੋਂ ਸਾਹਮਣੇ ਆ ਰਹੀ ਹੈ। ਰਾਜਸਥਾਨ ਵਿੱਚ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਪਲਟ ਜਾਣ ਦੀ ਖ਼ਬਰ ਹੈ। ਇਸ ਹਾਦਸੇ ‘ਚ 2 ਬੱਚਿਆਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਪਿੰਡ ਫਲੂਦੀ ਦੇ ਪਿੰਡ ਰਾਣੀਸਰ ਵਿੱਚ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਪਲਟ ਗਈ, ਜਿਸ ਕਾਰਨ 2 ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ ਇਸ ਹਾਦਸੇ ਵਿੱਚ 9 ਬੱਚੇ ਗੰਭੀਰ ਜ਼ਖ਼ਮੀ ਹੋ ਗਏ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।