Jalandhar

ਅਣਪਛਾਤਿਆਂ ਵਲੋਂ ਅੰਨ੍ਹੇਵਾਹ ਫਾਇਰਿੰਗ, 4 ਜ਼ਖ਼ਮੀ ਤੇ 2 ਦੀ ਹਾਲਤ ਗੰਭੀਰ

Indiscriminate firing by unknown persons, 4 injured and 2 in critical condition

ਫਗਵਾੜਾ ਦੇ ਨਜ਼ਦੀਕੀ ਪਿੰਡ ਭਬਿਆਣਾ ਵਿਖੇ ਅਣਪਛਾਤੇ ਵਿਅਕਤੀਆ ਵੱਲੋਂ ਪਿੰਡ ਦੇ ਲੋਕਾਂ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਪਿੰਡ ਦੇ 4 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਐਮਰਜੇਂਸੀ ਡਿਊਟੀ ‘ਤੇ ਤਾਇਨਾਤ ਡਾਕਟਰਾਂ ਵੱਲੋਂ 2 ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ। ਗੋਲੀਆਂ ਚੱਲਣ ਦੀ ਸੂਚਨਾ ਮਿਲਦੇ ਸਾਰ ਐੱਸਪੀ ਫਗਵਾੜਾ ਭਾਰੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਿਲ ਕੀਤੀ।

ਜਲੰਧਰ ‘ਚ ਕੈਨੇਡਾ ਲਈ ਕਰਵਾਉਂਦੇ ਫਰਜ਼ੀ ਵਿਆਹ ਦੇ ਦਫਤਰ ‘ਚ ਛਾਪਾ, 2 ਲੋਕ ਗ੍ਰਿਫਤਾਰ, ਟ੍ਰੈਵਲ ਏਜੰਟ ਵੀ ਰਾਡਾਰ ‘ਤੇ

ਸਿਵਲ ਹਸਪਤਾਲ ‘ਚ ਐਮਰਜੇਂਸੀ ਡਿਊਟੀ ‘ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ‘ਚ 4 ਵਿਅਕਤੀਆਂ ਨੂੰ ਲਿਆਂਦਾ ਗਿਆ। ਜਿਨ੍ਹਾਂ ਦੀ ਪਛਾਣ ਬਿੱਟੂ ਪੁੱਤਰ ਬਲਬੀਰ ਚੰਦ,ਜਸਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ,ਬੂਟਾ ਰਾਮ ਪੁੱਤਰ ਬਿੰਦੀ ਰਾਮ ਅਤੇ ਸ਼ਿੰਦਾ ਪੁੱਤਰ ਬਿੰਦਾ ਰਾਮ ਵਾਸੀ ਪਿੰਡ ਭਬਿਆਣਾ ਵਜੋਂ ਹੋਈ। ਡਾਕਟਰ ਨੇ ਦੱਸਿਆ ਕਿ ਬਿੱਟੂ ਅਤੇ ਜਸਨਪ੍ਰੀਤ ਸਿੰਘ ਦੀ ਹਾਲਤ ਸੀਰੀਅਸ ਦੇਖਦੇ ਹੋਏ ਹਾਇਰ ਸੈਂਟਰ ਜਲੰਧਰ ਰੈਫਰ ਕਰ ਦਿੱਤਾ ਗਿਆ ਅਤੇ ਦੂਸਰੇ ਦੋਵੇਂ ਵਿਅਕਤੀ ਸਿਵਲ ਹਸਪਤਾਲ ਫਗਵਾੜਾ ਵਿਖੇ ਜ਼ੇਰੇ ਇਲਾਜ ਹਨ। ਸਿਵਲ ਹਸਪਤਾਲ ਪਹੁੰਚੇ ਐੱਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਪਿੰਡ ਭਬਿਆਣਾ ਵਿਖੇ ਪਿੰਡ ਦੇ ਕੁਝ ਲੋਕ ਆਪਸ ਵਿਚ ਬੈਠੇ ਸਨ ਤਾਂ ਇੰਨੇ ਨੂੰ 2 ਮੋਟਰਸਾਈਕਲਾਂ ‘ਤੇ 6 ਨੌਜਵਾਨ ਆਏ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ। ਆਉਂਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ 

Back to top button