Entertainment

LIVE SHOW ਦੌਰਾਨ ਗਾਇਕ Garry Sandhu ਦੇ ਮਾਰੇ ਥੱਪੜ? ਵੇਖੋ VIDEO

Singer Garry Sandhu slapped during LIVE SHOW?

ਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਅਕਸਰ ਵਿਵਾਦਾਂ ਨਾਲ ਜੁੜੇ ਰਹਿੰਦੇ ਹਨ, ਕਦੇ ਆਪਣੀ ਨਿੱਜੀ ਜ਼ਿੰਦਗੀ। ਪ੍ਰੇਮ ਪਿਆਰ ਨੂੰ ਲੈਕੇ ਤਾਂ ਕਦੇ ਦੂਜੇ ਗਾਇਕਾਂ ਨਾਲ ਟਸਲ ਨੂੰ ਲੈਕੇ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ। ਉਨ੍ਹਾਂ ਨੂੰ ਅਕਸਰ ਲਾਈਵ ਸਟੇਜ ਸ਼ੋਅ ਕਰਦੇ ਹੋਏ ਵੀ ਵੇਖਿਆ ਜਾਂਦਾ ਹੈ। ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ।
ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਦੁਖੀ ਹੋ ਗਏ ਹਨ। ਦਰਅਸਲ, ਹਾਲ ਹੀ ਵਿੱਚ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਲਾਈਵ ਸ਼ੋਅ ਦੌਰਾਨ ਜ਼ੁਬਾਨੀ ਬਹਿਸ ਤੋਂ ਬਾਅਦ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ।
ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਇਹ ਹਮਲਾ ਹੈ ਜਾਂ ਫੈਨਜ਼ ਵੱਲੋਂ ਜੱਫੀ ਪਾਉਣ ਦੀ ਕੋਸ਼ਿਸ਼। ਇਹ ਵੀਡੀਓ ਇਕ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ। ਜਿਸ ਨੇ ਹਰ ਪਾਸੇ ਤੜਥੱਲੀ ਮਚਾ ਦਿੱਤੀ ਹੈ। ਨਿਊ ਸਾਊਥ ਵੇਲਜ਼ ਦੀ ਪੁਲਿਸ ਮੌਕੇ ‘ਤੇ ਮੌਜੂਦ ਸੀ ਅਤੇ ਸ਼ੱਕੀ ਨੂੰ ਜਲਦੀ ਹੀ ਕਾਬੂ ਕਰ ਲਿਆ। ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ। ਇੰਟਰਨੈੱਟ ਉੱਪਰ ਅਜਿਹੇ ਕਈ ਵੀਡੀਓ ਵਾਇਰਲ ਹੋ ਰਹੇ ਹਨ

Back to top button