ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਲਈ ਵੱਡੇ ਫੈਸਲੇ ਦਾ ਐਲਾਨ !
Punjab government announces big decision for government schools!
ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਅਤੇ ਕਿਤਾਬਾਂ ਦੇ ਬੋਝ ਨੂੰ ਘੱਟ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਨੇ ਹੁਣ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਬੈਗ ਫਰੀ ਡੇਅ ਐਲਾਨਿਆ ਹੈ। ਹੁਣ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲਾਂ ‘ਚ ਬੈਗ ਨਹੀਂ ਲੈ ਕੇ ਜਾਣਗੇ। ਇਸ ਦਿਨ ਸਕੂਲਾਂ ਵਿਚ ਅਧਿਆਪਕ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਕਰਵਾਉਣਗੇ ਜੋ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿਚ ਸਹਾਈ ਹੋਣਗੀਆਂ। ਖੇਡ ਗਤੀਵਿਧੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰ ਕੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਹੈ।
ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਹੁਣ ਸਰਕਾਰੀ ਸਕੂਲਾਂ ‘ਚ ਵੀ ਮਹੀਨੇ ‘ਚ ਇਕ ਦਿਨ ਕਿਤਾਬ ਰਹਿਤ ਸਿੱਖਿਆ ਦਿੱਤੀ ਜਾਵੇਗੀ, ਜਿਸ ਨਾਲ ਬੱਚਿਆਂ ਦੇ ਮਨੋਰੰਜਨ ਦੇ ਨਾਲ-ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ‘ਚ ਵੀ ਮਦਦ ਮਿਲੇਗੀ। ਸਰਕਾਰ ਨੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਇਹ ਸਕੀਮ ਲਾਗੂ ਕੀਤੀ ਹੈ। ਸਕੂਲ ਮੁਖੀਆਂ ਨੂੰ ਜਾਰੀ ਪੱਤਰ ਅਨੁਸਾਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਬੈਗ ਫਰੀ ਡੇਅ ਦੌਰਾਨ ਸੱਭਿਆਚਾਰ, ਖੇਡਾਂ, ਸਮਾਜ ਸੇਵਾ, ਕਲਾ, ਵਿਗਿਆਨ, ਬਾਗਬਾਨੀ, ਵਾਤਾਵਰਨ ਸੰਭਾਲ, ਪੇਂਟਿੰਗ ਆਦਿ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਵਿਭਾਗ ਦਾ ਮੰਨਣਾ ਹੈ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਹੋਰ ਖੇਤਰਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਹੋਵੇਗਾ ਅਤੇ ਵਿਦਿਆਰਥੀਆਂ ਵਿਚ ਸਮਾਜਿਕ ਕੰਮਾਂ ਅਤੇ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।
ਇਸ ਦੇ ਲਈ ਸਕੂਲਾਂ ਦੇ ਮੁਖੀ ਇਸ ਸਬੰਧੀ ਸਫਲ ਯੋਜਨਾ ਬਣਾਉਣਗੇ। ਸਕੂਲਾਂ ਨੂੰ ਵੀ ਆਪਣੇ ਪੱਧਰ ‘ਤੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਨਾ ਹੋਵੇਗਾ।