
ਕਾਲੇ ਪਾਣੀ ਦੇ ਮੋਰਚੇ ਦੇ ਆਗੂ ਤੇ ਸਮਾਜ ਸੇਵੀ ਲੱਖਾ ਸਿਧਾਣਾ ਨੂੰ ਪੁਲਿਸ ਨੇ ਲੁਧਿਆਣਾ ਨੇੜਿਓਂ ਕਿਸੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ। ਲੱਖਾ ਸਿਧਾਣਾ ਜਦੋਂ ਮੋਰਚਾ ਵਿੱਚ ਸ਼ਾਮਿਲ ਹੋਣ ਲਈ ਲੁਧਿਆਣੇ ਵੱਲ ਨੂੰ ਆ ਰਹੇ ਸਨ ਤਾਂ ਪੁਲਿਸ ਦੀਆਂ ਗੱਡੀਆਂ ਨੇ ਉਨ੍ਹਾਂ ਨੂੰ ਲੁਧਿਆਣਾ ਨੇੜੇ ਕਿਸੇ ਪਿੰਡ ਵਿਚ ਘੇਰਾ ਪਾ ਲਿਆ। ਉਸ ਸਮੇਂ ਲੱਖਾ ਸਿਧਾਣਾ ਫੇਸਬੁੱਕ ‘ਤੇ ਲਾਈਵ ਸਨ ਤੇ ਇਸੇ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਲੱਖਾ ਸਿਧਾਣਾ ਦੀ ਗੱਡੀ ਦੀ ਭੰਨਤੋੜ ਕੀਤੀ। ਕਾਫੀ ਖਿੱਚ-ਧੂਹ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਆਪਣੀ ਹਿਰਾਸਤ ‘ਚ ਲੈ ਲਿਆ ਹੈ।