ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੇਠ ਪੜ੍ਹਨ ਵਾਲੇ ਬੱਚਿਆਂ ਦੇ ਲਈ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਪੰਜਾਬ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਉਣ ਦਾ ਐਲਾਨ ਕੀਤਾ ਹੈ।
ਜਾਣੋ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆ ਡੇਟਸ ਬਾਰੇ
ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ
ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ
ਬਾਰਵੀ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ
ਇਹ ਸਾਰੀਆਂ ਪ੍ਰੀਖਿਆਵਾਂ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾਣਗੀਆਂ।