Uncategorized

AAP ਵਿਧਾਇਕ ਦੀ ਸਿਰ ‘ਚ ਗੋਲ਼ੀ ਲੱਗਣ ਨਾਲ ਸ਼ੱਕੀ ਹਲਾਤਾਂ ‘ਚ ਮੌਤ

AAP MLA dies under suspicious circumstances after being shot in the head

ਜ਼ਿਲ੍ਹਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿੱਚ ਹੀ ਗੋਲੀ ਲੱਗਣ ਕਰਕੇ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਗੋਗੀ ਦੇ ਸਿਰ ਵਿੱਚ ਗੋਲੀ ਲੱਗੀ ਹੈ। ਗੋਲੀ ਲੱਗਣ ਮਗਰੋਂ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਮੁਤਾਬਕ ਇਹ ਘਟਨਾ ਦੇਰ ਰਾਤ ਕਰੀਬ ਪੌਣੇ ਗਿਆਰਾ ਵਜੇ ਦੀ ਹੈ। ਵਿਧਾਇਕ ਗੋਗੀ ਦੀ ਨੂੰ ਗੋਲੀ ਲੱਗਣ ਨਾਲ ਮੌਤ ਦੀ ਖ਼ਬਰ ਫੈਲਦੇ ਹੀ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ,ਰਕੇਸ਼ ਪਰਾਸ਼ਰ ਸਮੇਤ ਆਮ ਆਦਮੀ ਪਾਰਟੀ ਦੀ ਆਗੂ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਦਇਆਨੰਦ ਹਸਪਤਾਲ ਪੁੱਜਣੇ ਸ਼ੁਰੂ ਹੋ ਗਏ। ਪਰਿਵਾਰਕ ਸੂਤਰਾਂ ਮੁਤਾਬਕ ਗੁਰਪ੍ਰੀਤ ਗੋਗੀ ਦੇਰ ਰਾਤ ਆਪਣੀ ਲਾਇਸੈਂਸੀ ਪਿਸਤੌਲ ਸਾਫ ਕਰ ਰਹੇ ਸਨ ਕਿ ਅਚਾਨਕ ਗੋਲ਼ੀ ਚੱਲ ਗਈ। ਇਹ ਗੋਲ਼ੀ ਉਨ੍ਹਾਂ ਦੇ ਸਿਰ ਵਿੱਚ ਲੱਗੀ ਅਤੇ ਜਾਨਲੇਵਾ ਸਾਬਿਤ ਹੋਈ।ਪਰਿਵਾਰਕ ਮੈਂਬਰ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਦਇਆਨੰਦ ਹਸਪਤਾਲ ਲੈਕੇ ਪੁੱਜੇ ਪਰ ਉਸ ਵੇਲੇ ਤਕ ਉਹ ਦਮ ਤੋੜ ਚੁੱਕੇ ਸਨ।ਹਾਲਾਂਕਿ ਕੁਝ ਲੋਕਾਂ ਵੱਲੋਂ ਇਸ ਦੁਰਘਟਨਾ ਨੂੰ ਆਤਮ ਹੱਤਿਆ ਦੀ ਕੋਸ਼ਿਸ਼ ਨਾਲ ਵੀ ਜੋੜਿਆ ਜਾ ਰਿਹਾ ਜਾ ਪਰ ਕਿਸੇ ਵੱਲੋਂ ਵੀ ਆਤਮ ਹੱਤਿਆ ਕਰਨ ਦੀ ਪੁਸ਼ਟੀ ਨਹੀ ਕੀਤੀ ਗਈ। ਇਸ ਭੇਤਭਰੇ ਹਾਲਾਤ ਵਿੱਚ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਦੀ ਖ਼ਬਰ ਲੱਗਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪੁੱਜੇ।

Back to top button