Jalandhar

ਕਿਸਾਨਾਂ ਅਤੇ ਪੁਲਿਸ ਵਿਚਾਲੇ ਦੋਵੇਂ ਪਾਸੇ ਤੋਂ ਚੱਲੇ ਡੰਡੇ, ਪਟਵਾਰੀ ਨੂੰ ਬਣਾਇਆ ਬੰਧਕ,ਪਈਆਂ ਭਾਜੜਾਂ !

ਕਿਸਾਨਾਂ ਅਤੇ ਪੁਲਿਸ ਵਿਚਾਲੇ ਦੋਵੇਂ ਪਾਸੇ ਤੋਂ ਚੱਲੇ ਡੰਡੇ, ਪਟਵਾਰੀ ਨੂੰ ਬਣਾਇਆ ਬੰਧਕ,ਪਈਆਂ ਭਾਜੜਾਂ !

 ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਦੇ ਪਿੰਡ ਜਿਉਂਦ ਵਿਖੇ ਅੱਜ ਕਿਸਾਨਾਂ ਅਤੇ ਪੁਲਿਸ ਵਿਚਕਾਰ ਟਕਰਾਅ ਹੋ ਗਿਆ। ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਵਿੱਚ ਜਾ ਕੇ ਮੁਰੱਬਾ ਬੰਦੀ ਅਤੇ ਨਕਸ਼ਾ ਬੰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦੀ ਇੱਕ ਟਰਾਲੀ ਪੁਲਿਸ ਪ੍ਰਸ਼ਾਸਨ ਨੇ ਹਿਰਾਸਤ ਵਿੱਚ ਲੈ ਲਈ।

 ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡ ਰਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਜਮੀਨਾਂ ਖੋਹਣ ਦੀ ਪੂਰੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸੇ ਤਹਿਤ ਨਕਸ਼ਾ ਬੰਦੀ ਅਤੇ ਮੁਰੱਬਾ ਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਇਹਨਾਂ ਜਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਸਕੇ। ਪਰ ਕਿਸਾਨ ਜਥੇਬੰਦੀਆਂ ਇਸ ਨੂੰ ਕਿਸੇ ਵੀ ਹਾਲਾਤ ਵਿੱਚ ਲਾਗੂ ਨਹੀਂ ਹੋਣ ਦੇਣਗੀਆਂ।

 

ਉਹਨਾਂ ਕਿਹਾ ਕਿ ਭਾਵੇਂ ਸਰਕਾਰ ਅਦਾਲਤ ਦਾ ਸਹਾਰਾ ਲੈ ਕੇ ਕਿਸਾਨਾਂ ਦੀ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਜਦੋਂ ਕਿਸਾਨਾਂ ਦੇ ਹੱਕ ਵਿੱਚ ਕੋਈ ਫੈਸਲਾ ਆਉਂਦਾ ਹੈ ਤਾਂ ਇਹ ਸਰਕਾਰਾਂ ਲਾਗੂ ਕਰਨ ਤੋਂ ਆਨਾਕਾਨੀ ਕਰਦੀਆਂ ਹਨ। ਉਹਨਾਂ ਕਿਹਾ ਕਿ ਇਹ ਮੁਰੱਬਾ ਬੰਦੀ ਅਤੇ ਨਕਸ਼ਾ ਬੰਦੀ ਜਿੰਨ੍ਹਾਂ ਦਾ ਦੀ ਕੀ ਲੋੜ ਹੈ, ਜਦੋਂ ਕਿਸਾਨਾਂ ਵੱਲੋਂ ਚਾਰ ਦਹਾਕਿਆਂ ਤੋਂ ਇਸ ਜ਼ਮੀਨ ਤੇ ਵਾਹੀ ਕੀਤੀ ਜਾ ਰਹੀ ਹੈ।

CLASH BETWEEN POLICE AND FARMERS

 

ਉਹਨਾਂ ਕਿਹਾ ਕਿ ਜੇਕਰ ਫਿਰ ਵੀ ਪ੍ਰਸ਼ਾਸਨ ਵੱਲੋਂ ਧੱਕੇ ਨਾਲ ਕਿਸਾਨਾਂ ਜ਼ਮੀਨ ਦੀ ਨਕਸ਼ਾ ਬੰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਹੁੰਦੇ ਆ ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਪੁਲਿਸ ਵੱਲ ਨੂੰ ਵਾਪਸ ਭੇਜ ਦਿੱਤਾ ਹੈ

Back to top button