ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੇ ਲਾਇਆ ਫਾਹਾ, ਜਲੰਧਰ ‘ਚ ਪੱਖੇ ਨਾਲ ਲਟਕਦੀ ਮਿਲੀ ਔਰਤ ਦੀ ਲਾਸ਼
ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੇ ਲਾਇਆ ਫਾਹਾ, ਡਿਊਟੀ ‘ਤੇ ਨਾ ਪਹੁੰਚੀ ਤਾਂ ਹੋਇਆ ਖੁਲਾਸਾ

ਲੁਧਿਆਣਾ ਦੇ ਲਾਡੋਵਾਲ ਵਿੱਚ NDRF ਹੈੱਡਕੁਆਰਟਰ ਦੀ ਇੱਕ ਮਹਿਲਾ ਕਾਂਸਟੇਬਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਾਮਲਾ ਸ਼ੱਕੀ ਹੋਣ ਕਰਕੇ ਲਾਡੋਵਾਲ ਥਾਣੇ ਦੀ ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ। ਮਹਿਲਾ ਕਾਂਸਟੇਬਲ ਨੇ ਆਪਣਾ ਦੁਪੱਟਾ ਪੱਖੇ ਨਾਲ ਬੰਨ੍ਹ ਕੇ ਫਾਹਾ ਬਣਾ ਲਿਆ। ਮ੍ਰਿਤਕ ਕਰਮਚਾਰੀ ਦੀ ਪਛਾਣ ਸਿਮਰਨਜੀਤ ਕੌਰ (25) ਵਜੋਂ ਹੋਈ ਹੈ। ਜਦੋਂ ਉਹ ਡਿਊਟੀ ‘ਤੇ ਨਹੀਂ ਆਈ, ਤਾਂ ਅਧਿਕਾਰੀ ਕਮਰੇ ਵਿੱਚ ਪਹੁੰਚੇ ਅਤੇ ਲਾਸ਼ ਲਟਕਦੀ ਹੋਈ ਮਿਲੀ।
ਜਲੰਧਰ ‘ਚ ਪੱਖੇ ਨਾਲ ਲਟਕਦੀ ਮਿਲੀ ਔਰਤ ਦੀ ਲਾਸ਼, ਪਤੀ ‘ਤੇ ਲੱਗੇ ਇਲਜ਼ਾਮ
ਜਲੰਧਰ ਦੇ ਲਾਂਬਾੜਾ ਥਾਣੇ ਅਧੀਨ ਆਉਂਦੇ ਪਿੰਡ ਮਲਕੋ ਵਿੱਚ ਇੱਕ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ 24 ਸਾਲਾ ਲਲਿਤਾ ਵਜੋਂ ਹੋਈ ਹੈ। ਮ੍ਰਿਤਕਾ ਦਾ ਵਿਆਹ 3 ਮਹੀਨੇ ਪਹਿਲਾਂ ਹੋਇਆ ਸੀ। ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਇਲਜ਼ਾਮ ਹਨ ਕਿ ਇਹ ਸਭ ਉਨ੍ਹਾਂ ਦੇ ਜਵਾਈ ਕਾਰਨ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਔਰਤ ਨੂੰ ਉਸ ਦੇ ਪਰਿਵਾਰ ਵੱਲੋਂ ਇਲਾਜ ਲਈ ਇਨੋਸੈਂਟ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਦਾ ਇਲਜ਼ਾਮ ਹੈ ਕਿ ਔਰਤ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਕਿਉਂਕਿ ਉਹ ਆਪਣੇ ਪਤੀ ਤੋਂ ਨਾਰਾਜ਼ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕਾ ਦਾ ਵਿਆਹ 3 ਮਹੀਨੇ ਪਹਿਲਾਂ ਨਵੰਬਰ ਵਿੱਚ ਹੋਇਆ ਸੀ।