Jalandhar
ਪੰਜਾਬ ਪੁਲਿਸ ਵੱਲੋਂ ਇਮੀਗ੍ਰੇਸ਼ਨ ਦੀਆਂ 1274 ਫਰਮਾਂ ‘ਤੇ ਛਾਪੇ, 24 FIR ਦਰਜ, 7 ਏਜੰਟ ਗ੍ਰਿਫਤਾਰ
Punjab Police raids 1274 immigration firms, registers 24 FIRs, arrests 7 agents


ਪੰਜਾਬ ਸਰਕਾਰ (Punjab Government) ਨੇ ਗੈਰਕਾਨੂੰਨੀ ਇਮੀਗ੍ਰੇਸ਼ਨ ਕਾਰੋਬਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਸੂਬੇ ਭਰ ਦੀਆਂ 1274 ਫਰਮਾਂ ‘ਤੇ ਛਾਪੇ ਮਾਰੇ। ਇਸ ਦੌਰਾਨ ਕਈ ਨਕਲੀ ਏਜੰਟਾਂ ਦੀ ਪੋਲ ਖੁੱਲ੍ਹੀ, ਜਿਨ੍ਹਾਂ ਵਿਰੁੱਧ 24 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 7 ਏਜੰਟਾਂ ਨੂੰ ਗ੍ਰਿਫਤਾਰ (7 agents arrested) ਕੀਤਾ ਗਿਆ ਹੈ।

1984 ਸਿੱਖ ਕਤਲੇਆਮ ਦੇ ਕੇਸ ਵਿੱਚ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ
ਸਰਕਾਰ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਈ ਇਮੀਗ੍ਰੇਸ਼ਨ ਫਰਮ ਵਿਦੇਸ਼ ਭੇਜਣ ਦੇ ਨਾਮ ‘ਤੇ ਲੋਕਾਂ ਤੋਂ ਲੱਖਾਂ ਰੁਪਏ ਠੱਗ ਰਹੀਆਂ ਸਨ ਅਤੇ ਕਈ ਮਾਮਲਿਆਂ ਵਿੱਚ ਨਕਲੀ ਦਸਤਾਵੇਜ਼ ਬਣਾਕੇ ਠੱਗੀ ਕੀਤੀ ਜਾ ਰਹੀ ਸੀ।
ਗੈਰ-ਕਾਨੂੰਨੀ ਏਜੰਟਾਂ ‘ਤੇ ਸਖ਼ਤੀ
ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕਾਰੋਬਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸਿਰਫ਼ ਰਜਿਸਟਰਡ ਅਤੇ ਪ੍ਰਮਾਣਿਤ ਏਜੰਟਾਂ ਤੋਂ ਹੀ ਵੀਜ਼ਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਲੈਣ ਦੀ ਸਲਾਹ ਦਿੱਤੀ ਹੈ।
ਸ਼ਹੀਦ ਭਾਵੇਂ ਹੋ ਜਾਵਾਂ ਪਰ 2 ਦਸੰਬਰ ਦੇ ਹੁਕਮਨਾਮੇ ਨੂੰ ਪੂਰਾ ਕਰਾਕੇ ਰਹਾਂਗਾ- ਸਾਬਕਾ ਜਥੇਦਾਰ
ਸੂਬੇ ਭਰ ਵਿਚ ਵੱਡੇ ਪੱਧਰ ਉੱਤੇ ਕੀਤੀ ਗਈ ਛਾਪੇਮਾਰੀ
- ਪੰਜਾਬ ਪੁਲਿਸ ਅਤੇ ਸੰਬੰਧਤ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਨੇ ਸੂਬੇ ਭਰ ਦੀਆਂ 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇ ਮਾਰੇ।
- 24 ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 7 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
- ਸੈਂਕੜੇ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਕਬਜ਼ੇ ਵਿੱਚ ਲਏ ਗਏ ਹਨ, ਜਿਨ੍ਹਾਂ ਦੀ ਜਾਂਚ ਜਾਰੀ ਹੈ।
