Uncategorized
ਪੰਜਾਬ ਦੇ ਸਾਰੇ ਸਕੂਲਾਂ ਦਾ 1 ਮਾਰਚ ਤੋਂ ਸਮਾਂ ਬਦਲਿਆਂ, ਹੁਣ ਇੰਨੇ ਵਜੇ ਖੁੱਲ੍ਹਣਗੇ ਸਕੂਲ
All schools in Punjab have changed their timings from March 1st, now schools will open at these times

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਹੈ। ਸਿੱਖਿਆ ਵਿਭਾਗ ਦੇ ਐਲਾਨ ਮੁਤਾਬਕ 1 ਮਾਰਚ 2025 ਤੋਂ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਸਵੇਰੇ 8.30 ਵਜੇ ਤੋਂ ਖੁੱਲ੍ਹਣਗੇ।
ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ। ਜਾਰੀ ਕੀਤੀ ਗਈ ਸਮਾਂ ਸਾਰਣੀ ਅਨੁਸਾਰ ਸਵੇਰ ਦੀ ਸਭਾ ਸਵੇਰੇ 8.30 ਵਜੇ ਹੋਵੇਗੀ। ਸਕੂਲ ਵਿਚ ਪਹਿਲਾ ਪੀਰੀਅਡ 8.55 ਤੋਂ 9.35, ਦੂਜਾ 9.35 ਤੋਂ 10.15, ਤੀਜਾ 10.15 ਤੋਂ 10.55, ਚੌਥਾ 10.55 ਤੋਂ 11.35 ਜਦੋਂ ਕਿ ਪੰਜਵਾਂ ਪੀਰੀਅਡ 11.35 ਤੋਂ 12.15 ਤੱਕ ਹੋਵੇਗਾ।
ਇਸ ਤੋਂ ਬਾਅਦ ਅੱਧੇ ਘੰਟੇ ਦੀ ਬ੍ਰੇਕ ਹੋਵੇਗੀ, ਜਿਸ ਦੌਰਾਨ ਬੱਚੇ ਆਪਣਾ ਖਾਣਾ ਖਾਣਗੇ। ਜੋ ਕਿ 12.15 ਤੋਂ 12.50 ਤੱਕ ਰਹੇਗੀ। ਛੇਵਾਂ ਪੀਰੀਅਡ 12.50 ਤੋਂ 1.30 ਤੱਕ, ਸੱਤਵਾਂ ਪੀਰੀਅਡ 1.30 ਤੋਂ 2.10 ਤੱਕ, ਅੱਠਵਾਂ ਪੀਰੀਅਡ 2.10 ਤੋਂ 2.50 ਤੱਕ ਚੱਲੇਗਾ।