ਗੁਰਜੀਤ ਸਿੰਘ ਗੋਪਾਲਪੁਰੀ ਜੋ 90% ਅਪਾਹਜ ਹੈ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਵਾਂ ਦੀ ਕੁੱਖ ਬਚਾਉਣ ਦੀ ਅਪੀਲ ਕੀਤੀ ਹੈ। ਉਸ ਨੇ ਕਿਹਾ ਹੈ ਕਿ ਨਸ਼ਾ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਇਸ ਲਈ ਕੁੱਝ ਸ਼ਰਤਾਂ ਪੂਰੀਆਂ ਕਰਨ ਲਈ ਕਿਹਾ ਹੈ, ਜੇਕਰ ਇਹ ਸਰਤਾਂ 31 ਅਗਸਤ ਤੱਕ ਪੂਰੀਆਂ ਨਾ ਹੋਈਆਂ ਤਾਂ ਉਹ 1 ਸਤੰਬਰ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਚਾਲੇ ਪਾ ਦੇਣਗੇ ਤੇ ਪ੍ਰਦਰਸ਼ਨ ਕਰਨਗੇ।









