ਜਲੰਧਰ ’ਚ ਅਮੋਨੀਆ ਗੈਸ ਲੀਕ , ਮਚੀ ਹਫੜਾ-ਦਫੜੀ, ਖਤਰੇ ’ਚ ਪਈਆਂ ਅਨੇਕਾਂ ਜ਼ਿੰਦਗੀਆਂ
Ammonia gas leak in Jalandhar, many lives in danger;

ਜਲੰਧਰ ਦੇ ਆਨੰਦ ਨਗਰ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਇੱਕ ਬਰਫ਼ ਫੈਕਟਰੀ ਵਿੱਚ ਲੀਕੇਜ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਗਰੋਂ ਪੂਰਾ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੈਸ ਲੀਕ ਹੋਣ ਮਗਰੋਂ ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਮੌਜੂਦ ਹੈ।
ਦੱਸ ਦਈਏ ਕਿ ਫੈਕਟਰੀ ਵਿੱਚ ਅਮੋਨੀਆ ਗੈਸ ਦਾ ਲੀਕ ਹੋਣਾ ਸ਼ੁਰੂ ਹੋ ਗਿਆ ਹੈ। ਇਲਾਕੇ ਦੇ ਵਸਨੀਕਾਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ।
ਜਾਣਕਾਰੀ ਮੁਤਾਬਕ ਕੁਲਦੀਪ ਆਈਸ ਦੇ ਨਾਂ ‘ਤੇ ਇੱਕ ਫੈਕਟਰੀ ਹੈ। ਨੋਡਲ ਅਫ਼ਸਰ ਬਲਬੀਰ ਸਿੰਘ ਨੂੰ ਵੀਰਵਾਰ ਨੂੰ ਗੈਸ ਲੀਕ ਹੋਣ ਬਾਰੇ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਅਤੇ ਗੈਸ ਲੀਕ ਨੂੰ ਰੋਕਣ ਦਾ ਕੰਮ ਕੀਤਾ ਜਾ ਰਿਹਾ ਹੈ।
ਐਸਡੀਐਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਮਨਵਿੰਦਰ ਸਿੰਘ ਹੁੰਦਲ ਨੇ ਕਿਹਾ ਕਿ ਸਾਨੂੰ ਪਹਿਲਾਂ ਵੀ ਇਸ ਫੈਕਟਰੀ ਤੋਂ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਜਾਣਕਾਰੀ ਮੁਤਾਬਕ ਟੈਸਟਿੰਗ ਦੌਰਾਨ ਇੱਥੇ ਗੈਸ ਲੀਕ ਹੋ ਗਈ। ਇਸ ਵੇਲੇ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ।