
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਸੂਬੇ ਦੇ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰਨ ਦੀ ਮੰਗ ‘ਤੇ ਚਿੱਠੀ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।
ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ‘ਆਪ’ ਦੇ ਰਾਜ ਦੌਰਾਨ ਪੰਜਾਬ ਸਿਰ ਕਰਜ਼ਾ ਕਰੀਬ 50 ਹਜ਼ਾਰ ਕਰੋੜ ਰੁਪਏ ਵਧ ਗਿਆ ਹੈ। ਇਸ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਇਸ ਵੱਡੀ ਰਕਮ ਦੀ ਵਰਤੋਂ ਬਾਰੇ ਜਾਣਕਾਰੀ ਮੰਗੀ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ 21 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਦੇ 5637.4 ਕਰੋੜ ਰੁਪਏ ਦੇ ਆਰਡੀਐਫ ਫੰਡ ਦਾ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਉਠਾਇਆ ਜਾਵੇ ਅਤੇ ਇਸ ਨੂੰ ਜਾਰੀ ਕਰਵਾਇਆ ਜਾਵੇ।








