
ਡੇਰਾ ਮੁਖੀ ਰਾਮ ਰਹੀਮ ਫਿਰ 21 ਦਿਨ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ, ਜਾਣੋ ਪੈਰੋਲ ਤੇ ਫਰਲੋ ਵਿੱਚ ਕੀ ਫ਼ਰਕ ਹੁੰਦਾ ਹੈ
Wed Apr 09 /4 /2025
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ ਤੋਂ 21 ਦਿਨਾਂ ਦੀ ਫਰਲੋ ਮਿਲ ਗਈ ਹੈ। ਜਾਣਕਾਰੀ ਮੁਤਾਬਕ, ਰਾਮ ਰਹੀਮ 9 ਅਪ੍ਰੈਲ 2025, ਬੁੱਧਵਾਰ ਨੂੰ ਸਵੇਰੇ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਏ ਹਨ।
ਪੈਰੋਲ ਦੌਰਾਨ ਉਹ ਹਰਿਆਣਾ ਦੇ ਸਿਰਸਾ ਵਿੱਚ ਬਣੇ ਆਪਣੇ ਮੁੱਖ ਡੇਰੇ ਵਿੱਚ ਰਹਿਣਗੇ।
ਇਸ ਤੋਂ ਪਹਿਲਾਂ ਉਨ੍ਹਾਂ ਨੂੰ ਇਸੇ ਸਾਲ ਜਨਵਰੀ ਮਹੀਨੇ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਇੱਕ ਹਫ਼ਤਾ ਪਹਿਲਾਂ 30 ਦਿਨਾਂ ਦੀ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ। ਉਸ ਵੇਲੇ ਵੀ ਉਹ ਸਿਰਸਾ ਡੇਰੇ ਵਿੱਚ ਹੀ ਰਹੇ ਸਨ।
ਚੇਤੇ ਰਹੇ ਕਿ ਰਾਮ ਰਹੀਮ 2 ਸਾਧਵੀਆਂ ਦੇ ਬਲਾਤਕਾਰ ਅਤੇ ਕਤਲ ਦੇ ਦੋਸ਼ ਹੇਠ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਹੇ ਹਨ।
ਜਦੋਂ ਤੋਂ ਰਾਮ ਰਹੀਮ ਨੂੰ ਸਜ਼ਾ ਹੋਈ ਹੈ, ਉਹ ਕਈ ਵਾਰ ਪੈਰੋਲ ਅਤੇ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ। ਇਸ ਰਿਪੋਰਟ ਵਿੱਚ ਜਾਣਦੇ ਹਾਂ ਕਿ ਹੁਣ ਤੱਕ ਰਾਮ ਰਹੀਮ ਕਿੰਨੀ ਵਾਰ ਪੈਰੋਲ ਅਤੇ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ…
BBC ਬੀਬੀਸੀ ਪੰਜਾਬੀ ਦੇ ਵੱਟਸਐਪ ਚੈਨਲ ਨਾਲ ਜੁੜਨ ਲਈ ’ਤੇ ਕਲਿੱਕ ਕਰੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿਖਾਈ ਸੀ ਸਖ਼ਤੀ
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ‘ਚ ਪਿਛਲੇ ਸਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਦਿਖਾਈ ਸੀ।
ਅਦਾਲਤ ਨੇ ਕਿਹਾ ਸੀ ਕਿ ਭਵਿੱਖ ਵਿੱਚ ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਾ ਦਿੱਤੀ ਜਾਵੇ!
ਦਰਅਸਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਰਾਮ ਰਹੀਮ ਨੂੰ ਕਿੰਨੀ ਵਾਰ ਮਿਲੀ ਪੈਰੋਲ!?
ਅਕਤੂਬਰ 2020 ਵਿੱਚ ਰਾਮ ਰਹੀਮ ਨੂੰ ਇੱਕ ਦਿਨ ਲਈ ਪੈਰੋਲ ਦਿੱਤੀ ਗਈ ਸੀ।
ਫਿਰ ਮਈ 2021 ਉਨ੍ਹਾਂ ਨੂੰ ਮਹਿਜ਼ 12 ਘੰਟਿਆਂ ਲਈ ਪੈਰੋਲ ‘ਤੇ ਛੱਡਿਆ ਗਿਆ ਸੀ।
ਫਰਵਰੀ 2022, ਪੰਜਾਬ ਵਿਧਾਨ ਸਭ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲੀ ਸੀ।
ਹਰਿਆਣਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜੂਨ 2022 ਵਿੱਚ ਉਨ੍ਹਾਂ ਨੂੰ 30 ਦਿਨਾਂ ਦੀ ਪੈਰੋਲ ਮਿਲੀ।
ਅਕਤੂਬਰ 2022 ਵਿੱਚ ਹਰਿਆਣਾ ਵਿੱਚ ਆਦਮਪੁਰ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ 40 ਦਿਨਾਂ ਦੀ ਪੈਰੋਲ ਮਿਲੀ।
ਜਨਵਰੀ 2023 ਵਿੱਚ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਉਨ੍ਹਾਂ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।
ਹਰਿਆਣਾ ਪੰਚਾਇਤ ਚੋਣਾਂ ਤੋਂ ਪਹਿਲਾਂ ਜੁਲਾਈ 2023 ਵਿੱਚ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ।
ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਨਵੰਬਰ 2023 ਵਿੱਚ 29 ਦਿਨਾਂ ਦੀ ਪੈਰੋਲ ਮਿਲੀ ਸੀ
ਇਸੇ ਤਰ੍ਹਾਂ, 19 ਜਨਵਰੀ 2024 ਨੂੰ ਉਨ੍ਹਾਂ ਨੂੰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ।
13 ਅਗਸਤ, 2024 ਨੂੰ ਹਰਿਆਣਾ ਵਿਧਾਨ ਸਭ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ 21 ਦਿਨਾਂ ਲਈ ਰਿਹਾਅ ਕੀਤਾ ਗਿਆ ਸੀ।
ਅਕਤੂਬਰ 2024 ਵਿੱਚ ਹਰਿਆਣਾ ਦੀਆਂ ਚੋਣਾਂ ਤੋਂ ਪਹਿਲਾਂ ਵੀ ਉਨ੍ਹਾਂ ਨੂੰ 20 ਦਿਨਾਂ ਦੀ ਪੈਰੋਲ ਮਿਲੀ ਸੀ।
ਇਸੇ ਸਾਲ ਫਰਵਰੀ ਮਹੀਨੇ ਵਿੱਚ ਹੋਈਆਂ ਦਿੱਲੀ ਚੋਣਾਂ ਤੋਂ ਪਹਿਲਾਂ 30 ਦਿਨਾਂ ਦੀ ਪੈਰੋਲ ਮਿਲੀ ਸੀ।
ਡੇਰਾ ਮੁਖੀ ਦੇ ਖ਼ਿਲਾਫ਼ ਇਲਜ਼ਾਮ SAT SINGH/BBC ਜੇਲ੍ਹ ਬਾਹਰ ਖੜ੍ਹੇ ਰਾਮ ਰਹੀਮ ਦੇ ਭਗਤ
ਰਾਮ ਰਹੀਮ ਸਿੰਘ ਆਪਣੀਆਂ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਹਨ।
2021 ਵਿੱਚ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਡੇਰਾ ਮੁਖੀ ਨੂੰ ਚਾਰ ਹੋਰਾਂ ਸਮੇਤ ਦੋਸ਼ੀ ਠਹਿਰਾਇਆ ਗਿਆ ਸੀ।
ਡੇਰਾ ਮੁਖੀ ਅਤੇ ਤਿੰਨ ਹੋਰਾਂ ਨੂੰ 2019 ਵਿੱਚ 16 ਸਾਲ ਪਹਿਲਾਂ ਇੱਕ ਪੱਤਰਕਾਰ ਦੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਸੀ।
ਇਹ ਵੀ ਪੜ੍ਹੋ-
ਪੈਰੋਲ ਕੀ ਹੈ
ਪੈਰੋਲ ਇੱਕ ਅਸਥਾਈ ਰਾਹਤ ਹੈ, ਜੋ ਕਿਸੇ ਕੈਦੀ ਨੂੰ ਚੰਗੇ ਆਚਰਣ ਦੀ ਸ਼ਰਤ ‘ਤੇ ਦਿੱਤੀ ਜਾਂਦੀ ਹੈ।
ਪੈਰੋਲ ਦਾ ਮਕਸਦ ਲੰਬੀ ਸਜ਼ਾ ਅਧੀਨ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਪਰਿਵਾਰ ਤੇ ਸਮਾਜ ਨਾਲ ਜੋੜੀ ਰੱਖਣਾ ਹੈ।
ਪੈਰੋਲ ਦੀਆਂ ਸ਼ਰਤਾਂ ਸਜ਼ਾ ਅਤੇ ਦੋਸ਼ ‘ਤੇ ਆਧਾਰਿਤ ਹੁੰਦੀਆਂ ਹਨ।
ਆਮਤੌਰ ‘ਤੇ ਪੈਰੋਲ ਇੱਕ ਨਿਰਧਾਰਿਤ ਸਮੇਂ ਲਈ ਦਿੱਤੀ ਜਾਂਦੀ ਹੈ ਪਰ ਕਈ ਮਾਮਲਿਆਂ ਵਿੱਚ ਕੈਦੀ ਆਪਣੀ ਸਜ਼ਾ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਬਾਹਰ ਆ ਜਾਂਦਾ ਹੈ ਤੇ ਬਚੀ ਸਜ਼ਾ ਜੇਲ੍ਹ ਤੋਂ ਬਾਹਰ ਹੀ ਪੁਲਿਸ ਨਿਗਰਾਨੀ ਹੇਠ ਕੱਟਦਾ ਹੈ।
Getty Images ਸੰਕੇਤਕ ਤਸਵੀਰ ਪੈਰੋਲ ਕਿੰਨੇ ਤਰ੍ਹਾਂ ਦੀ ਹੁੰਦੀ ਹੈ
ਕਸਟਡੀ ਪੈਰੋਲ ਸਿਰਫ਼ 6 ਘੰਟਿਆਂ ਲਈ ਗੰਭੀਰ ਸਥਿਤੀਆਂ ਵਿੱਚ ਦਿੱਤੀ ਜਾਂਦੀ ਹੈ।
ਕਿਸੇ ਪਰਿਵਾਰਕ ਮੈਂਬਰ ਦੀ ਮੌਤ, ਕਰੀਬੀ ਜਾਂ ਆਪਣੇ ਵਿਆਹ, ਪਰਿਵਾਰ ਵਿੱਚ ਕਿਸੇ ਦੇ ਗੰਭੀਰ ਰੂਪ ਵਿੱਚ ਬੀਮਾਰ ਹੋਣ ਦੀ ਸੂਰਤ ਵਿੱਚ ਜਾਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਜਾਂ ਡਿਵੀਜ਼ਨਲ ਕਮਿਸ਼ਨਰ ਦੀ ਆਗਿਆ ਨਾਲ ਕਸਟਡੀ ਪੈਰੋਲ ਲਈ ਦਿੱਤੀ ਸਕਦੀ ਹੈ।
ਅੰਡਰ ਟਰਾਇਲ ਵਿਅਕਤੀ, ਜੋ ਜੇਲ੍ਹ ਵਿੱਚ ਬੰਦ ਹੋਵੇ ਉਹ ਵੀ ਕਸਟਡੀ ਪੈਰੋਲ ਦੇ ਲਈ ਅਪਲਾਈ ਕਰ ਸਕਦਾ ਹੈ।
ਪੈਰੋਲ ਜੇਲ੍ਹ ਸੁਪਰਡੈਂਟ ਵਲੋਂ ਲਿਖਤੀ ਰੂਪ ਵਿੱਚ ਜਾਰੀ ਕੀਤੀ ਜਾਂਦੀ ਹੈ। ਕਸਟਡੀ ਪੈਰੋਲ ਦੌਰਾਨ ਪੁਲਿਸ ਲਗਾਤਾਰ ਨਾਲ ਰਹਿੰਦੀ ਹੈ ਤੇ ਕੈਦੀ ਦੀ ਹਰ ਇੱਕ ਗਤੀਵਿਧੀ ‘ਤੇ ਸਖ਼ਤ ਨਿਗਰਾਨੀ ਰੱਖੀ ਜਾਂਦੀ ਹੈ।
ਇਸੇ ਤਰ੍ਹਾਂ ਰੈਗੂਲਰ ਪੈਰੋਲ ਵੀ ਸ਼ਰਤਾਂ ‘ਤੇ ਨਿਰਭਰ ਕਰਦੀ ਹੈ ਪਰ ਇਸ ਵਿੱਚ ਕੈਦੀ ਇੱਕ ਤੋਂ ਵੱਧ ਸਮੇਂ ਲਈ ਬਾਹਰ ਰਹਿ ਸਕਦਾ ਹੈ।
ਸਜ਼ਾ ਯਾਫ਼ਤਾ ਕੈਦੀ ਸਾਲ ਵਿੱਚ ਕੁੱਲ ਕਿੰਨੇ ਸਮੇਂ ਤੱਕ ਜੇਲ੍ਹ ਤੋਂ ਬਾਹਰ ਰਹਿ ਸਕਦੇ, ਇਹ ਸਮਾਂ ਹਰ ਸੂਬੇ ਦਾ ਵੱਖੋ ਵੱਖਰਾ ਹੈ।
ਲੰਬੀ ਸਜ਼ਾ ਅਧੀਨ ਕੈਦੀਆਂ ਨੂੰ ਉਨ੍ਹਾਂ ਦੇ ਆਚਰਣ ਦੇ ਅਧਾਰ ‘ਤੇ ਰੈਗੂਲਰ ਪੈਰੋਲ ਦਿੱਤੀ ਜਾਂਦੀ ਹੈ ਤਾਂ ਜੋ ਉਹ ਸਮਾਜ ਨਾਲ ਜੁੜੇ ਰਹਿਣ ਤੇ ਸਜ਼ਾ ਮੁਕੰਮਲ ਹੋਣ ਤੋਂ ਬਾਅਦ ਆਮ ਵਰਗਾ ਜੀਵਨ ਬਤੀਤ ਕਰ ਸਕਣ।
Getty Images ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੈਰੋਲ ਦੀਆਂ ਸ਼ਰਤਾਂ
ਰੈਗੂਲਰ ਪੈਰੋਲ ਅਪਲਾਈ ਕਰਨ ਵਾਲੇ ਵਿਅਕਤੀ ਨੇ ਘੱਟੋ ਘੱਟ ਇੱਕ ਸਾਲ ਜੇਲ੍ਹ ਵਿੱਚ ਬਿਤਾਇਆ ਹੋਵੇ।
ਸਜ਼ਾ ਦੌਰਾਨ ਉਸ ਦਾ ਆਚਰਣ ਚੰਗਾ ਰਿਹਾ ਹੋਵੇ। ਕੈਦੀ, ਜੋ ਕਦੇ ਪਹਿਲਾਂ ਪੈਰੋਲ ‘ਤੇ ਬਾਹਰ ਰਿਹਾ ਹੋਵੇ ਤਾਂ ਕਿਸੇ ਵੀ ਕਿਸਮ ਦੀ ਗ਼ੈਰ-ਕਾਨੂੰਨੀ ਕਾਰਵਾਈ ਵਿੱਚ ਨਾ ਪਿਆ ਹੋਵੇ।
ਪੈਰੋਲ ਉੱਤੇ ਬਾਹਰ ਜਾਣ ਤੋਂ ਬਾਅਦ ਵੀ ਕੁਝ ਸ਼ਰਤਾਂ ਜਿਵੇਂ ਕਿ
ਇਜ਼ਾਜਤ ਤੋਂ ਬਿਨ੍ਹਾਂ ਲਿਖਤੀ ਰੂਪ ਵਿੱਚ ਦੱਸੇ ਗਏ ਨਿਰਧਾਰਿਤ ਇਲਾਕੇ ਤੋਂ ਬਾਹਰ ਨਾ ਜਾਣਾ
ਕਿਸੇ ਕਿਸਮ ਦੇ ਨਸ਼ੇ ਜਾਂ ਸ਼ਰਾਬ ਦਾ ਇਸਤੇਮਾਲ ਨਾ ਕਰਨਾ
ਪੈਰੋਲ ਅਫ਼ਸਰ ਨੂੰ ਸਮੇਂ ਸਮੇਂ ਰਿਪੋਰਟ ਕਰਦੇ ਰਹਿਣਾ
ਕਿਸੇ ਕਿਸਮ ਦੀ ਗ਼ੈਰ-ਕਾਨੂੰਨੀ ਗਤੀਵਿਧੀ ਵਿੱਚ ਨਾ ਪੈਣਾ
ਆਪਣੇ ਵਲੋਂ ਕੀਤੇ ਗਏ ਅਪਰਾਧ ਦੇ ਕਿਸੇ ਵੀ ਪੀੜਤ ਨਾਲ ਰਾਬਤਾ ਨਾ ਕਰਨਾ ।
ਪੈਰੋਲ ਦੌਰਾਨ ਤੁਸੀਂ ਕਿਸੇ ਅਜਿਹੇ ਇਲਾਕੇ ਵਿੱਚ ਨਹੀਂ ਰਹਿ ਸਕਦੇ ਜਿੱਥੇ ਚੋਣਾਂ ਹੋਣ ਵਾਲੀਆਂ ਹੋਣ ਜਾ ਹੋ ਰਹੀਆਂ ਹੋਣ।
ਨਿਰਧਾਰਿਤ ਸਮੇਂ ਤੋਂ ਵੱਧ ਸਮਾਂ ਬਾਹਰ ਰਹਿਣ ‘ਤੇ ਸਜ਼ਾ ਦੀ ਤਜਵੀਜ਼ ਹੈ।
ਫਰਲੋ ਕੀ ਹੁੰਦੀ ਹੈ Getty Images ਰਲੋ ਸਿਰਫ਼ ਲੰਬੀ ਸਜਾ ਕੱਟ ਰਹੇ ਕੈਦੀ ਨੂੰ ਹੀ ਦਿੱਤੀ ਜਾ ਸਕਦੀ ਹੈ
ਫਰਲੋ ਵੀ ਪੈਰੋਲ ਵਾਂਗ ਹੀ ਹੁੰਦੀ ਹੈ, ਪਰ ਇਨ੍ਹਾਂ ਵਿੱਚ ਵੱਡਾ ਅੰਤਰ ਇਹ ਹੈ ਕਿ ਫਰਲੋ ਸਿਰਫ਼ ਲੰਬੀ ਸਜਾ ਕੱਟ ਰਹੇ ਕੈਦੀ ਨੂੰ ਹੀ ਦਿੱਤੀ ਜਾ ਸਕਦੀ ਹੈ।
ਜਿੰਨੇ ਸਮੇਂ ਲਈ ਫਰਲੋ ਦਿੱਤੀ ਜਾਂਦੀ ਹੈ, ਓਨਾ ਸਮਾਂ ਕੈਦੀ ਦੀ ਕੈਦ ਦੇ ਸਮੇਂ ਵਿੱਚ ਮਾਫ਼ ਸਮਝਿਆ ਜਾਂਦਾ ਹੈ।
ਕਾਨੂੰਨੀ ਸੇਵਾਵਾਂ ਸਬੰਧੀ ਲੀਗਲ ਸਰਵਿਸ ਇੰਡੀਆ ਜਨਰਲ ਮੁਤਾਬਕ, ”ਫਰਲੋ ਜੇਲ੍ਹ ਤੋਂ ਛੁੱਟੀ ਦੀ ਇੱਕ ਕਿਸਮ ਹੈ ਅਤੇ ਇਹ ਹਰੇਕ ਕੈਦੀ ਲਈ ਇੱਕ ਹੱਕ ਹੈ। ਇਹ ਮਿਆਦ ਸਾਲ ਵਿੱਚ 14 ਦਿਨਾਂ ਲਈ ਹੁੰਦੀ ਹੈ ਪਰ ਜੇਲ ਸੁਪਰਡੈਂਟ ਨੂੰ ਅਰਜ਼ੀ ਜਮ੍ਹਾਂ ਕਰਾਉਣ ਤੋਂ ਬਾਅਦ ਕੁਝ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਵਾਧਾ ਦਿੱਤਾ ਜਾ ਸਕਦਾ ਹੈ।”
ਇਹ ਇੱਕ ਕਿਸਮ ਦਾ ‘ਰਿਵਾਰਡ’ ਹੈ ਅਤੇ ਇਹ ਸਜ਼ਾ ਦੀ ਮੁਆਫੀ ਹੈ।
ਪਰ ਇਹ ਕਈ ਵਾਰ ਕੈਦੀਆਂ ਦੀਆਂ ਕੁਝ ਸ਼੍ਰੇਣੀਆਂ ਲਈ ਅਸਵੀਕਾਰ ਕੀਤਾ ਜਾਂਦਾ ਹੈ, ਜਿਸ ਵਿੱਚ ਬਲਾਤਕਾਰ ਦੇ ਦੋਸ਼ੀ, ਡਕੈਤੀ ਜਾਂ ਨਸ਼ੇ ਦਾ ਕਾਰੋਬਾਰ ਦੇ ਮੁਲਜ਼ਮ ਸ਼ਾਮਲ ਹਨ।