ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਏ, ਅਤਿਸ਼ਬਾਜੀ ਚੱਲਾਈ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਏ, ਅਤਿਸ਼ਬਾਜੀ ਚੱਲਾਈ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਏ ਗਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲਾਂ ਸਾਲ ਵਿੱਚ ਛੇ ਵਾਰ ਵੱਖ ਵੱਖ ਗੁਰਪੁਰਬ ਅਤੇ ਦਿਨ ਤਿਉਹਾਰ ‘ਤੇ ਜਲੌਅ ਸਜਾਏ ਜਾਂਦੇ ਹਨ। ਜਿਸ ਵਿੱਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ, ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਤੋਂ ਇਲਾਵਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਜਲੌਅ ਸਜਾਏ ਜਾਂਦੇ ਹਨ। ਇਸ ਵਾਰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਪਹਿਲੀ ਵਾਰ ਸਵੇਰੇ 8 ਤੋਂ 12 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌਅ ਸਜਾਏ ਗਏ। ਇਸ ਤੋਂ ਇਲਾਵਾ ਦੇਰ ਸ਼ਾਮ ਦੀਪਮਾਲਾ ਹੋਵੇਗੀ ਅਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਅਤਿਸ਼ਬਾਜੀ ਵੀ ਚੱਲਾਈ ।