
ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਅਹੁਦੇ ਤੋਂ ਅਸਤੀਫਾ (Jagmohan Singh Raju resigns) ਦੇ ਦਿੱਤਾ ਹੈ। ਰਾਜੂ ਨੇ ਚਾਰ ਪੰਨਿਆਂ ਦਾ ਆਪਣਾ ਅਸਤੀਫ਼ਾ ਲਿਖਿਆ ਹੈ। ਜਗਮੋਹਨ ਸਿੰਘ ਰਾਜੂ ਨੇ ਭਾਜਪਾ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ ਅਤੇ ਆਪਣਾ ਅਸਤੀਫਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਹੈ।

ਇਸ ਦਾ ਖੁਲਾਸਾ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਨੂੰ ਭੇਜੇ ਪੱਤਰ ਵਿਚ ਕੀਤਾ। ਉਨ੍ਹਾਂ ਇਹ ਪੱਤਰ ਦੀ ਕਾਪੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਬੀਐਲ ਸੰਤੋਸ਼, ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ, ਨਰਿੰਦਰ ਸਿੰਘ ਰੈਣਾ, ਸੰਗਠਨ ਮਹਾ ਮੰਤਰੀ ਤੇ ਕੋਰ ਕਮੇਟੀ ਭਾਜਪਾ ਦੇ ਮੈਂਬਰਾਂ ਨੂੰ ਵੀ ਭੇਜੀ ਹੈ।