Punjab

STF ਦਾ ASI ਅਤੇ ਪ੍ਰਾਈਵੇਟ ਦਲਾਲ 1 ਲੱਖ 5000 ਰਿਸ਼ਵਤ ਲੈਂਦੇ ਗ੍ਰਿਫਤਾਰ

STF ASI and private broker arrested for taking bribe of Rs 1 lakh 5000

ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏ.ਐਸ.ਆਈ. ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,05,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੱਡੇ ਖੁਲਾਸੇ ਹੋਣ ਦੀ ਉਮੀਦ

ਉਧਰ ਦੂਸਰੇ ਪਾਸੇ ਡੀਐਸਪੀ ਵਿਜੀਲੈਂਸ ਕੁਲਵੰਤ ਸਿੰਘ ਨੇ ਦੱਸਿਆ ਕਿ “ਮੇਜਰ ਸਿੰਘ ਅਤੇ ਉਸਦੇ ਪ੍ਰਾਈਵੇਟ ਦਾ ਲਾਲ ਰਾਮ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਹੈ। ਦੋਵੇਂ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਅਤੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ। ਪੁਲਿਸ ਰਿਮਾਂਡ ਦੌਰਾਨ ਏਐਸਆਈ ਮੇਜਰ ਸਿੰਘ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

Back to top button