

ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ‘ਚ ਜਿੱਥੇ ਆਪ੍ਰੇਸ਼ਨ ਬਲੂ ਸਟਾਰ ਹਫ਼ਤੇ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਹਨ, ਉੱਥੇ ਹੀ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣਾ ਆਇਆ ਹੈ। ਸ੍ਰੀ ਦਰਬਾਰ ਸਾਹਿਬ ਬਾਹਰ ਗੁਰੂ ਅਰਜਨ ਦੇਵ ਨਿਵਾਸ ਸਰਾਂ ਦੇ ਨਜ਼ਦੀਕ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ।

ਜਾਣਕਾਰੀ ਮੁਤਾਬਕ ਦਰਬਾਰ ਸਾਹਿਬ ਦੇ ਬਾਹਰ ਸ਼੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਨਜ਼ਦੀਕ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਜੀ ਦੇ ਅੰਗਾਂ ਨੂੰ ਫਾੜ ਦਿੱਤਾ ਗਿਆ। ਇਸ ਦੌਰਾਨ ਮੌਕੇ ਤੇ ਹੀ ਸੰਗਤ ਨੇ ਮੁਲਜ਼ਮ ਨੂੰ ਫੜ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ
