ReligiousPunjab

ਪੰਜਾਬ ਨੈਸ਼ਨਲ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਬੱਸ ਭੇਟ

Punjab National Bank donates bus to Sachkhand Sri Harmandir Sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਅੱਜ ਇੱਕ ਬੱਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਗਈ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਮੈਨੇਜਰ ਅਮੀਤਾਬ ਆਨੰਦ ਤੇ ਡਿਪਟੀ ਜ਼ੋਨਲ ਮੈਨੇਜਰ ਬੌਬੀ ਤਨਵਰ ਤੇ ਹੋਰ ਅਧਿਕਾਰੀਆਂ ਨੇ ਬੱਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸੰਗਤਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ ਸੰਗਤਾਂ ਦੀ ਸਹੂਲਤ ਲਈ ਇੱਕ ਬੱਸ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਪਹਿਲਾਂ ਵੀ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾਇਆ ਗਿਆ ਹੈ। ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੈਂਕ ਵੱਲੋਂ ਅੱਗੇ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। 

Back to top button