PoliticsPunjab

ਮਜੀਠੀਆ ਨੂੰ ਵੱਡਾ ਝਟਕਾ: ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਕੱਲ੍ਹ ਦੋਬਾਰਾ ਹੋਵੇਗੀ ਸੁਣਵਾਈ

Big setback for Majithia: No relief from High Court

Big setback for Majithia: No relief from High Court

ਪੰਜਾਬ ਵਿੱਚ ਆਮਦਨ ਤੋਂ ਵੱਧ ਸੰਪਤੀ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਫਿਲਹਾਲ ਕੋਈ ਤੁਰੰਤ ਰਾਹਤ ਨਹੀਂ ਮਿਲੀ। ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਯਾਚਿਕਾ ‘ਤੇ ਸੁਣਵਾਈ ਦੌਰਾਨ ਉੱਚ ਅਦਾਲਤ ਨੇ ਕਿਹਾ ਕਿ ਮਜੀਠੀਆ ਨੂੰ ਭਲਕੇ ਹੀ ਮੁੜ ਰਿਮਾਂਡ ਮਿਲਿਆ ਹੈ, ਪਰ ਮੋਹਾਲੀ ਅਦਾਲਤ ਵੱਲੋਂ ਨਵੇਂ ਰਿਮਾਂਡ ਆਰਡਰ ਹਾਲੇ ਜਾਰੀ ਨਹੀਂ ਹੋਏ।

ਸਰਕਾਰੀ ਵਕੀਲ ਨੇ ਅਦਾਲਤ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਦੁਪਹਿਰ 2 ਵਜੇ ਤੱਕ ਇਹ ਆਰਡਰ ਜਾਰੀ ਹੋ ਜਾਣਗੇ। ਇਸ ‘ਤੇ ਕੋਰਟ ਨੇ ਕਿਹਾ ਕਿ ਹੁਣ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਹੋਵੇਗੀ।
ਅਕਾਲੀ ਦਲ ਦੇ ਵਕੀਲ ਕਲੇਰ ਨੇ ਵੀ ਕਿਹਾ ਕਿ ਜਦ ਤੱਕ ਰਿਮਾਂਡ ਆਰਡਰ ਨਹੀਂ ਆਉਂਦਾ, ਤਦ ਤੱਕ ਸੁਣਵਾਈ ਨਹੀਂ ਹੋ ਸਕਦੀ, ਇਸ ਲਈ ਹੁਣ ਇਹ ਮਾਮਲਾ ਕੱਲ੍ਹ ਲੱਗੇਗਾ

 

ਮਜੀਠੀਆ ਵੱਲੋਂ ਦਾਇਰ ਕੀਤੀ ਗਈ ਯਾਚਿਕਾ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਦੱਸਦੇ ਹੋਏ ਰਿਮਾਂਡ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਜੀਠੀਆ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਗਲਤ ਢੰਗ ਨਾਲ ਪੁਲਿਸ ਹਿਰਾਸਤ ‘ਚ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਰਾਜਨੀਤਿਕ ਪ੍ਰੇਰਿਤ ਦੱਸਿਆ ਹੈ।

ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕੇਸ ਉਸ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ, ਜਿਸਨੂੰ ਸੁਪਰੀਮ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ।

Back to top button