ਅਦਾਲਤ ਨੇ 2 ਪੁਲਿਸ ਕਮਿਸ਼ਨਰਾਂ ਨੂੰ ਮਜੀਠੀਆ ਦੀ ਜਾਇਦਾਦ ਜ਼ਬਤ ਕਰਨ ਦੇ ਦਿੱਤੇ ਸਖ਼ਤ ਆਦੇਸ਼
Court gives strict orders to 2 police commissioners to seize Majithia's property


Court gives strict orders to 2 police commissioners to seize Majithia’s property

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜੋ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ, ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਇਸ ਮੌਕੇ ਮੋਹਾਲੀ ਅਦਾਲਤ ਨੇ ਸ਼ਿਮਲਾ ਤੇ ਦਿੱਲੀ ਪੁਲਿਸ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਜੀਠੀਆ ਨਾਲ ਸਬੰਧਤ ਗੈਰ-ਕਾਨੂੰਨੀ ਕੰਪਨੀਆਂ ਦੀ ਤਲਾਸ਼ੀ ਤੇ ਜ਼ਬਤ ਕਰਨ ਦੀ ਕਾਰਵਾਈ ਵਿੱਚ ਵਿਜੀਲੈਂਸ ਟੀਮ ਨਾਲ ਸਹਿਯੋਗ ਕੀਤਾ ਜਾਵੇ।
ਦਿੱਲੀ ਪੁਲਿਸ ਅਤੇ ਸ਼ਿਮਲਾ ਪੁਲਿਸ ਨੇ ਪਹਿਲੇ ਛਾਪੇਮਾਰੀ ਵਿੱਚ ਸਹਿਯੋਗ ਨਹੀਂ ਕੀਤਾ ਸੀ ਤੇ ਇਸ ਤੋਂ ਇਲਾਵਾ ਮਜੀਠੀਆ ਵੀ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ ਜਿਸ ਤੋਂ ਬਾਅਦ ਅਦਾਲਤ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਹਨ
ਮੁੱਖ ਮੰਤਰੀ ਦੇ ਨਿੱਜੀ ਸਕੱਤਰ ਨੇ ਮਜੀਠੀਏ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ
ਬਿਕਰਮ ਸਿੰਘ ਮਜੀਠੀਆ ਨੂੰ ਹੁਣ ਚੰਡੀਗੜ੍ਹ ਅਦਾਲਤ ਵੱਲੋਂ ਮੁੱਖ ਮੰਤਰੀ ਦੇ ਨਿੱਜੀ ਸਕੱਤਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਨੋਟਿਸ ਮਿਲਿਆ ਹੈ। ਇਸ ਮਾਮਲੇ ਦੀ ਸੁਣਵਾਈ ਜਲਦੀ ਹੀ ਹੋਵੇਗੀ। ਬਿਕਰਮ ਸਿੰਘ ਮਜੀਠੀਆ ਨੇ ਲਗਭਗ 9 ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਰਾਜਬੀਰ ਸਿੰਘ ‘ਤੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਨੋਟਿਸ ਭੇਜ ਕੇ 48 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਸੀ ਤੇ ਹੁਣ ਇਸ ਮਾਮਲੇ ਵਿੱਚ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ।
