Punjab
ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ
Panj Pyaras declare Sukhbir Singh Badal as salaried employee


ਤਖਤ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ (Sukhbir Badal tankhaiya) ਕਰਾਰ ਦੇ ਦਿੱਤਾ ਹੈ। ਸੁਖਬੀਰ ਬਾਦਲ ਨੂੰ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਉਨ੍ਹਾਂ ਖਿਲਾਫ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਲਈ ਤਿੰਨ ਵਾਰ ਪੇਸ਼ ਹੋਣ ਦਾ ਮੌਕਾ ਦਿੱਤਾ ਗਿਆ ਸੀ, ਪਰ ਉਹ ਤਖ਼ਤ ਸਾਹਮਣੇ ਪੇਸ਼ ਨਹੀਂ ਹੋਏ। ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਅੱਜ ਹੋਈ ਮੀਟਿੰਗ ਵਿੱਚ ਤਖਤ ਦੇ ਜਥੇਦਾਰ ਅਤੇ ਹੈਡ ਗ੍ਰੰਥੀ ਭਾਈ ਬਲਦੇਵ ਸਿੰਘ, ਵਧੀਕ ਹੈਡ ਗ੍ਰੰਥੀ ਭਾਈ ਗਿਆਨੀ ਦਲੀਪ ਸਿੰਘ ਤੇ ਭਾਈ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਭਾਈ ਪਰਸ਼ੂਰਾਮ ਸਿੰਘ ਅਤੇ ਮੀਤ ਗ੍ਰੰਥੀ ਭਾਈ ਅਮਰਜੀਤ ਸਿੰਘ ਸ਼ਾਮਲ ਸਨ।

