ਹਾਈਕੋਰਟ ਨੇ ਪੰਜਾਬ ਦੇ ਭ੍ਰਿਸ਼ਟ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਮੰਗੀ ਰਿਪੋਰਟ
High Court seeks report on corrupt employees and officials of Punjab

High Court seeks report on corrupt employees and officials of Punjab
ਪੰਜਾਬ ਸਰਕਾਰ ਦੇ ਭ੍ਰਿਸ਼ਟ ਕਰਮਚਾਰੀਆਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਖਤ ਰੁਖ਼ ਅਪਣਾਇਆ ਗਿਆ ਹੈ। ਦਅਰਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਅਜਿਹੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪੂਰੀ ਜਾਣਕਾਰੀ ਤਲਬ ਕੀਤੀ ਹੈ ਜਿਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਅਤੇ ਐਨਡੀਪੀਐਸ ਐਕਟ ਦੇ ਮਾਮਲੇ ਦਰਜ ਹਨ। ਦੱਸ ਦਈਏ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਬੈਂਚ ਨੇ ਮਾਮਲੇ ਦਾ ਨੋਟਿਸ ਲਿਆ ਅਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।
ਮਾਮਲੇ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਨੇ ਕਿਹਾ ਕਿ ਇਹ ਬਹੁਤ ਚਿੰਤਾ ਦਾ ਵਿਸ਼ਾ ਹੈ ਕਿ ਬਹੁਤ ਸਾਰੇ ਅਜਿਹੇ ਅਧਿਕਾਰੀ ਅਤੇ ਕਰਮਚਾਰੀ ਅਜੇ ਵੀ ਪੰਜਾਬ ਸਰਕਾਰ ਵਿੱਚ ਕੰਮ ਕਰ ਰਹੇ ਹਨ, ਜਿਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਯਾਨੀ ਭ੍ਰਿਸ਼ਟਾਚਾਰ ਰੋਕਥਾਮ ਐਕਟ ਅਤੇ ਐਨਡੀਪੀਐਸ ਐਕਟ ਦੇ ਮਾਮਲੇ ਦਰਜ ਹਨ ਅਤੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਕੁਝ ਮਾਮਲਿਆਂ ਵਿੱਚ ਇਨ੍ਹਾਂ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਸਜ਼ਾ ਦਿੱਤੀ ਗਈ ਹੈ, ਫਿਰ ਵੀ ਉਹ ਅਜੇ ਵੀ ਸਰਕਾਰੀ ਸੇਵਾ ਵਿੱਚ ਕਿਵੇਂ ਹਨ, ਉਨ੍ਹਾਂ ਨੂੰ ਕਿਉਂ ਨਹੀਂ ਕੱਢਿਆ ਗਿਆ? ਚੀਫ਼ ਜਸਟਿਸ ਦੇ ਬੈਂਚ ਨੇ ਅੱਜ ਮਾਮਲੇ ਦਾ ਨੋਟਿਸ ਲੈਂਦਿਆਂ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜਾਣਕਾਰੀ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸਿਹਤ ਵਿਭਾਗ ਦੇ 20 ਅਜਿਹੇ ਅਧਿਕਾਰੀ ਅਤੇ ਕਰਮਚਾਰੀ ਹਨ, ਜਿਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਅਤੇ ਐਨਡੀਪੀਐਸ ਦੇ ਮਾਮਲੇ ਦਰਜ ਹਨ ਅਤੇ ਉਹ ਅਜੇ ਵੀ ਸੇਵਾ ਵਿੱਚ ਹਨ।








