ਮਾਨ ਸਰਕਾਰ ਵਲੋਂ ਜਲੰਧਰ ਦੇ 3 ਅਧਿਕਾਰੀ ਨੌਕਰੀਆਂ ਤੋਂ ਮੁਅੱਤਲ
Mann government suspends three Jalandhar officials from their jobs


Mann government suspends three Jalandhar officials from their jobs

ਮਾਨ ਸਰਕਾਰ ਨੇ ਅੱਜ ਜਲੰਧਰ ਦੇ ਤਿੰਨ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਦੀ ਸਿਫਾਰਸ਼ ਜਲੰਧਰ ਦੇ ਡੀਸੀ ਡਾ. ਹਿਮਾਂਸ਼ੂ ਅਗਰਵਾਲ, ਆਈਏਐਸ ਨੂੰ ਕੀਤੀ ਗਈ ਹੈ। ਦੋਸ਼ ਹੈ ਕਿ ਮੁਅੱਤਲ ਕੀਤੇ ਗਏ ਅਧਿਕਾਰੀ ਡਿਊਟੀ ਵਿੱਚ ਕੁਤਾਹੀ ਕਰਦੇ ਸਨ।
ਜਾਣਕਾਰੀ ਅਨੁਸਾਰ, ਜਲੰਧਰ ਜ਼ਿਲ੍ਹੇ ਦੇ ਤਿੰਨ ਪੰਚਾਇਤ ਸਕੱਤਰਾਂ ਨੂੰ ਡਿਊਟੀ ਵਿੱਚ ਲਾਪਰਵਾਹੀ ਕਾਰਨ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮੁਅੱਤਲੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਆਈਏਐਸ ਵੱਲੋਂ ਕੀਤੀ ਗਈ ਸਿਫ਼ਾਰਸ਼ ‘ਤੇ ਅਧਾਰਤ ਹੈ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਤੋਂ ਪ੍ਰਾਪਤ ਹੁਕਮਾਂ ਅਨੁਸਾਰ, ਪੰਚਾਇਤ ਸਕੱਤਰ ਪ੍ਰਸ਼ੋਤਮ ਲਾਲ ਅਤੇ ਦਿਲਬਾਗ ਸਹੋਤਾ (ਪੰਚਾਇਤ ਸੰਮਤੀ ਜਲੰਧਰ ਪੱਛਮੀ) ਅਤੇ ਪੰਚਾਇਤ ਸਕੱਤਰ ਪਰਵਿੰਦਰ ਸਿੰਘ, ਪੰਚਾਇਤ ਸੰਮਤੀ ਫਿਲੌਰ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ
