ਜਲੰਧਰ ਡਰਾਈਵਿੰਗ ਟਰੈਕ ਦੀ ਪਾਰਕਿੰਗ ਦੀ ਪਰਚੀ ਨੂੰ ਲੈ ਕੇ ਹੋਏ ਵਿਵਾਦ ‘ਚ ਮਹਿਲਾ ਬੈਂਕ ਮੈਨੇਜਰ ਤੇ ਉਸ ਦੀ ਧੀ ਨਾਲ ਮਾਰਕੁੱਟ ਕਰਨ ਵਾਲੇ ਪਾਰਕਿੰਗ ਠੇਕੇਦਾਰ ਤੇ ਉਸ ਦੀ ਪਤਨੀ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਬੱਸ ਸਟੈਂਡ ਦੇ ਇੰਚਾਰਜ ਸਬ-ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਮਹਿਲਾ ਬੈਂਕ ਮੈਨੇਜਰ ਦੀ ਸ਼ਿਕਾਇਤ ‘ਤੇ ਡਰਾਈਵਿੰਗ ਟਰੈਂਕ ਦੇ ਸਾਈਕਲ ਸਟੈਂਡ ਦੇ ਠੇਕੇਦਾਰ ਗੁਰਚਰਨ ਸਿੰਘ ਤੇ ਉਸ ਦੀ ਪਤਨੀ ਪਰਮਜੀਤ ਕੌਰ ਵਾਸੀ ਬਿਜਲੀ ਨੰਗਲ ਜ਼ਿਲ੍ਹਾ ਕਪੂਰਥਲਾ ਖਿਲਾਫ਼ 7/51 ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਹੈ।






