Jalandhar
ਜਲੰਧਰ ‘ਚ ਕਾਂਗਰਸੀ ਨੇਤਾ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ FIR ਦਰਜ
Case registered against Congress leader in Jalandhar under serious sections
Case registered against Congress leader in Jalandhar under serious sections
ਜਲੰਧਰ ਵਿੱਚ ਕਾਂਗਰਸੀ ਕੌਂਸਲਰ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ, ਕੌਂਸਲਰ ਦੇ ਘਰ ਅਤੇ ਦਫ਼ਤਰ ‘ਤੇ ਛਾਪੇਮਾਰੀ ਕਰਨ ਦੀ ਵੀ ਜਾਣਕਾਰੀ ਹੈ ਜੋ ਇਸ ਸਮੇਂ ਪੁਲਿਸ ਹਿਰਾਸਤ ਤੋਂ ਬਾਹਰ ਹੈ, ਕੌਂਸਲਰ ਖ਼ਿਲਾਫ਼ ਜਲੰਧਰ ਦੇ ਥਾਣਾ ਨੰਬਰ ਦੋ ਵਿੱਚ ਧਾਰਾ 115(2), 126(2), 351(2), 304(2), 3(5) ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਲੰਧਰ ਵਿੱਚ ‘ਆਪ’ ਆਗੂ ਨਿਖਿਲ ਅਰੋੜਾ ਦੇ ਬਿਆਨਾਂ ‘ਤੇ ਪੁਲਿਸ ਨੇ ਕੌਂਸਲਰ ਗੁਰਵਿੰਦਰ ਸਿੰਘ ਉਰਫ਼ ਬੰਟੀ ਨੀਲਕੰਠ ਅਤੇ ਉਸਦੇ ਸਾਥੀ ਹਰਸ਼ ਸ਼ਰਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।








