Jalandhar

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਟਨਾ ਸਾਹਿਬ ‘ਚ ਵਿਵਾਦ ਹੋ ਗਿਆ ਖਤਮ

Conflicted in Sri Akal Takht Sahib and Patna Sahib

Conflicted in Sri Akal Takht Sahib and Patna Sahib

ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਸਾਲਾਂ ਤੋਂ ਚੱਲ ਰਿਹਾ ਵਿਵਾਦ ਹੁਣ ਖਤਮ ਹੋ ਗਿਆ ਹੈ। ਦੋਵਾਂ ਤਖ਼ਤਾਂ ਦੇ ਪੰਜ ਸਿੰਘ ਸਾਹਿਬਾਨ ਨੇ ਆਪਸੀ ਸਹਿਮਤੀ ਨਾਲ ਇੱਕ ਦੂਜੇ ਵਿਰੁੱਧ ਪਹਿਲਾਂ ਜਾਰੀ ਕੀਤੇ ਗਏ ਸਾਰੇ ਹੁਕਮਨਾਮੇ ਰੱਦ ਕਰ ਦਿੱਤੇ ਹਨ। ਇਹ ਫੈਸਲਾ ਸਿੱਖ ਪੰਥ ਵਿੱਚ ਏਕਤਾ, ਮਾਣ ਅਤੇ ਉੱਚ ਧਾਰਮਿਕ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਲਈ ਲਿਆ ਗਿਆ ਹੈ।

 

ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇੱਕ ਪੱਤਰ ਲਿਖ ਕੇ ਮੁਆਫ਼ੀ ਮੰਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਹੈ। ਇਸ ਦੇ ਨਾਲ ਹੀ ਪਟਨਾ ਸਾਹਿਬ ਵੱਲੋਂ ਗਿਆਨੀ ਰਣਜੀਤ ਸਿੰਘ ਗੌਹਰ ਵਿਰੁੱਧ ਅਦਾਲਤ ਵਿੱਚ ਦਾਇਰ ਕੇਸ ਵਾਪਸ ਲੈਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਧਾਰਮਿਕ ਅਧਿਕਾਰ ਦੇਣ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ।

 

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਤਨਖਾਹੀਆ ਐਲਾਨੇ ਗਏ ਗਿਆਨੀ ਕੁਲਦੀਪ ਸਿੰਘ ਗੜਗੱਜ, ਬਾਬਾ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਗਏ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਵੀ ਮੁਆਫ਼ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਮੁਆਫ਼ੀਨਾਮਾ ਭੇਜਿਆ ਗਿਆ।

Back to top button