
ਸ਼੍ਰੋShiromani Akali Dal announces candidates for Tarn Taran by-election
ਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਝਬਾਲ ਦੀ ਅਨਾਜ ਮੰਡੀ ‘ਚ ਆਜ਼ਾਦ ਧੜੇ ਦੀ ਅਗਵਾਈ ‘ਚ ਹੋਈ ਰੈਲੀ ‘ਚ ਸ਼ਿਰਕਤ ਕਰਦੇ ਹੋਏ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹਲਕਾ ਇੰਚਾਰਜ ਵੀ ਬਣਾਇਆ। ਇਸ ਤੋਂ ਪਹਿਲਾਂ ਆਜ਼ਾਦ ਧੜੇ ਨੇ ਬਿਨਾਂ ਕਿਸੇ ਸ਼ਰਤ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਅਸਲੀ ਸਿਆਸੀ ਲੜਾਈ ਮਾਝਾ ਦੀ ਧਰਤੀ ਤੋਂ ਅੱਜ ਤੋਂ ਸ਼ੁਰੂ ਹੋ ਰਹੀ ਹੈ। ਝੱਬਾਲ ਉਹੀ ਧਰਤੀ ਹੈ, ਜਿੱਥੇ ਦੀ ਮਾਈ ਭਾਗੋ ਨੇ ਜ਼ਬਰ ਖ਼ਿਲਾਫ਼ ਲੜਾਈ ਸ਼ੁਰੂ ਕੀਤੀ ਸੀ।







