PunjabPolitics

MLA ਅਨਮੋਲ ਗਗਨ ਮਾਨ ਨੇ 24 ਘੰਟਿਆਂ ਵਿੱਚ ਹੀ ਮਾਰਿਆ ਯੂ-ਟਰਨ, ਭਰੇ ਦਿਲ ਨਾਲ ਅਸਤੀਫਾ ਲਿਆ ਵਾਪਿਸ

MLA ਅਨਮੋਲ ਗਗਨ ਮਾਨ ਨੇ 24 ਘੰਟਿਆਂ ਵਿੱਚ ਹੀ ਮਾਰਿਆ ਯੂ-ਟਰਨ, ਭਰੇ ਦਿਲ ਨਾਲ ਅਸਤੀਫਾ ਲਿਆ ਵਾਪਿਸ

Anmol Gagan Mann’s big statement after his heartfelt resignation was rejected

ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ , ਜਿਸਨੇ ਪੰਜਾਬ ਸਰਕਾਰ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਸੀ, ਨੇ ਹੁਣ ਆਪਣਾ ਫੈਸਲਾ ਬਦਲ ਲਿਆ ਹੈ। ਪਾਰਟੀ ਮੁਖੀ ਅਮਨ ਅਰੋੜਾ ਨੇ ਪਰਿਵਾਰਕ ਮਾਹੌਲ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਅਸਤੀਫੇ ਨੂੰ ਰੱਦ ਕਰਨ ਦੇ ਫੈਸਲੇ ਦਾ ਐਲਾਨ ਕੀਤਾ।

ਇਸ ਤੋਂ ਬਾਅਦ ਹੁਣ ਅਨਮੋਲ ਗਗਗ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਕਿਹਾਕਿ ਅੱਜ ਸਾਡੇ ਪਾਰਟੀ ਪ੍ਰਧਾਨ ਅਮਨ ਅਰੋੜਾ ਜੀ ਨਾਲ ਮੁਲਾਕਾਤ ਹੋਈ। ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦਾ ਫੈਸਲਾ ਸਵੀਕਾਰ ਕੀਤਾ।

 

24 ਘੰਟਿਆਂ ਵਿੱਚ ਹੀ ਮਾਰਿਆ ਯੂ-ਟਰਨ

ਜ਼ਿਕਰ ਕਰ ਦਈਏ ਕਿ ਅਨਮੋਲ ਗਗਨ ਮਾਨ ਨੇ ਕੱਲ੍ਹ ਦੁਪਹਿਰ 3 ਵਜੇ ਦੇ ਕਰੀਬ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ। ਇਹ ਐਲਾਨ ਹੁੰਦੇ ਹੀ ਪੰਜਾਬ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮ ਹੋ ਗਈ। ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ,  ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਓਮੀਦ ਹੈ,  ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ |

Back to top button