
Chief Minister’s OSD Rajbir files defamation case against Khaira
ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਖਹਿਰਾ ਨੇ ਉਨ੍ਹਾਂ ਵਿਰੁੱਧ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਏ ਹਨ। ਜਦੋਂ ਕਿ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ।
CM ਮਾਨ ਦੇ OSD ਰਾਜਬੀਰ ਸਿੰਘ ਨੇ 5 ਦਿਨ ਪਹਿਲਾਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਸੀ। ਇਸ ‘ਚ 72 ਘੰਟਿਆਂ ਦੇ ਅੰਦਰ ਜਨਤਕ ਤੇ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ। ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਖਹਿਰਾ ਨੇ ਉਨ੍ਹਾਂ ਖਿਲਾਫ਼ ਝੂਠੇ, ਬੇਬੁਨਿਆਦ ਤੇ ਮਨਘੜਤ ਇਲਜ਼ਾਮ ਲਗਾਏ ਸਨ। ਇਸ ਨਾਲ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ।






