Punjab

ਵਿਜੀਲੈਂਸ ਵੱਲੋਂ DSP ਦਾ ਰੀਡਰ 1 ਲੱਖ ਰਿਸ਼ਵਤ ਲੈਂਦਾ ਗ੍ਰਿਫਤਾਰ

Vigilance Bureau arrests DSP's reader for taking bribe of Rs 1 lakh

Vigilance Bureau arrests DSP’s reader for taking bribe of Rs 1 lakh

ਵਿਜੀਲੈਂਸ ਬਿਊਰੋ ਵੱਲੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਡੀਐਸਪੀ ਭੁਚੋਂ ਦੇ ਰੀਡਰ ਕਮ ਸੁਰੱਖਿਆ ਗਾਰਡ ਰਾਜ ਕੁਮਾਰ ਵਿਰੁੱਧ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਰਾਜ ਕੁਮਾਰ ਵਿਰੁੱਧ ਹੁਣ ਦਰਸ਼ਨ ਸਿੰਘ ਨਾਮ ਦੇ ਵਿਅਕਤੀ ਦੀ ਸ਼ਿਕਾਇਤ ‘ਤੇ ਇੱਕ ਹੋਰ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਉਕਤ ਮੁਲਜ਼ਮ ਰਾਜ ਕੁਮਾਰ ਪਹਿਲੇ ਮਾਮਲੇ ਵਿੱਚ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਵਿਜੀਲੈਂਸ ਨੇ ਮੁਲਜ਼ਮ ਰਾਜ ਕੁਮਾਰ ਵਿਰੁੱਧ ਦੂਜਾ ਮਾਮਲਾ ਦਰਜ ਕਰਕੇ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਇਸ ਦੇ ਨਾਲ ਹੀ ਵਿਜੀਲੈਂਸ ਉਪਰੋਕਤ ਦੋਵਾਂ ਮਾਮਲਿਆਂ ਵਿੱਚ ਡੀਐਸਪੀ ਭੁਚੋਂ ਰਵਿੰਦਰ ਸਿੰਘ ਰੰਧਾਵਾ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ।

Back to top button