Punjab
NRI ਮੰਤਰੀ ਬਣੇ ਸੰਜੀਵ ਅਰੋੜਾ ਦੀ ਚੋਣ ਨੂੰ ਹਾਈਕੋਰਟ ’ਚ ਚੁਣੌਤੀ
Election of new minister Sanjeev Arora challenged in High Court

Election of new minister Sanjeev Arora challenged in High Court
ਲੁਧਿਆਣਾ ਵਿੱਚ ਹੋਈ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੰਤਰੀ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਪਰ ਹੁਣ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।
ਦੱਸ ਦਈਏ ਕਿ ਲੁਧਿਆਣਾ ਪੱਛਣ ਤੋਂ ਵਿਧਾਇਕ ਦੀ ਚੋਣ ਜਿੱਤਣ ਵਾਲੇ ਅਤੇ ਹੁਣ ਮੰਤਰੀ ਬਣੇ ਸੰਜੀਵ ਅਰੋੜਾ ਦੇ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਪੱਛਮੀ ਦੇ ਇੱਕ ਵੋਟਰ ਜਸਵਿੰਦਰ ਸਿੰਘ ਮੱਲ੍ਹੀ ਨੇ ਸੰਜੀਵ ਅਰੋੜਾ ਦੇ ਚੋਣ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਚੋਣ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਦਾਇਰ ਕੀਤੀ ਗਈ ਹੈ।








