
Sukhpal Khaira’s PSO arrested from airport in drug case
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਜੋਗਾ ਸਿੰਘ ਨੂੰ ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ, ਇਹ ਕਾਰਵਾਈ ਫਾਜ਼ਿਲਕਾ ਪੁਲਿਸ ਨੇ ਕੀਤੀ ਹੈ ਅਤੇ ਇਹ ਮਾਮਲਾ ਨਸ਼ਾ ਤਸਕਰੀ ਨਾਲ ਸਬੰਧਤ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਜੋਗਾ ਸਿੰਘ ਸਾਲ 2015 ਵਿੱਚ ਦਰਜ ਇੱਕ ਵੱਡੇ ਨਸ਼ਾ ਤਸਕਰੀ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਨੂੰ ਲੋੜੀਂਦਾ ਸੀ। ਇਸ ਮਾਮਲੇ ਵਿੱਚ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਸਮੇਤ 9 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਫਾਜ਼ਿਲਕਾ ਪੁਲਿਸ ਦਾ ਦਾਅਵਾ ਹੈ ਕਿ ਕਾਰਵਾਈ ਦੌਰਾਨ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, 2 ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਕੀਤੀ ਗਈ ਸੀ।







