ਪੰਜਾਬ ‘ਚ ਮੱਚਿਆ ਹੜ੍ਹਕਮ, ਵਿਜੀਲੈਂਸ ਨੇ 10 ਭ੍ਰਿਸ਼ਟ ਸਰਕਾਰੀ ਬਾਬੂ ਕੀਤੇ ਗ੍ਰਿਫ਼ਤਾਰ
Violence breaks out in Punjab, Vigilance arrests 10 corrupt government officials

Violence breaks out in Punjab, Vigilance arrests 10 corrupt government officials
ਪੰਜਾਬ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ ਜਦੋਂ, 10 ਸਰਕਾਰੀ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦਰਅਸਲ, ਹਾਲ ਹੀ ਵਿੱਚ 10 ਸਰਕਾਰੀ ਕਰਮਚਾਰੀਆਂ ਦੀ ਗ੍ਰਿਫ਼ਤਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਜੁਲਾਈ ਮਹੀਨੇ ਵਿੱਚ 8 ਵੱਖ-ਵੱਖ ਮਾਮਲਿਆਂ ਵਿੱਚ 10 ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਸਰਗਰਮੀ ਨਾਲ ਕੋਸ਼ਿਸ਼ ਕਰ ਰਿਹਾ ਹੈ।
ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 28 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਹੈ। ਬੁਲਾਰੇ ਨੇ ਕਿਹਾ ਕਿ 9 ਸਰਕਾਰੀ ਕਰਮਚਾਰੀਆਂ ਸਮੇਤ 13 ਲੋਕਾਂ ਵਿਰੁੱਧ 8 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ।
ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਰਿਸ਼ਵਤਖੋਰੀ ਦੇ 5 ਮਾਮਲਿਆਂ ਵਿੱਚ ਵੱਖ-ਵੱਖ ਅਦਾਲਤਾਂ ਨੇ ਫੈਸਲੇ ਦਿੱਤੇ ਹਨ, ਜਿਸ ਵਿੱਚ 7 ਲੋਕਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਉਨ੍ਹਾਂ ਨੂੰ 2 ਤੋਂ 5 ਸਾਲ ਦੀ ਕੈਦ ਦੇ ਨਾਲ 10 ਹਜ਼ਾਰ ਤੋਂ 1 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਗਿਆ ਹੈ।









