PoliticsPunjab

ਲਾਲ ਕਿਲ੍ਹੇ ਤੋਂ PM ਮੋਦੀ ਅਤੇ ਫਰੀਦਕੋਟ ‘ਚ CM ਮਾਨ ਨੇ ਲਹਿਰਾਇਆ ਝੰਡਾ, ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

CM Mann hoisted the flag in Faridkot, said corruption has been eliminated from the tehsils

CM Mann hoisted the flag in Faridkot, said corruption has been eliminated from the tehsils

ਨਵੀਂ ਦਿੱਲੀ: ਭਾਰਤ ਅੱਜ ਸ਼ੁੱਕਰਵਾਰ ਨੂੰ ਆਪਣਾ 79ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਇਸ ਮੌਕੇ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ਦੀ ਫਸੀਲ ਤੋਂ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਵਾਰ ਆਜ਼ਾਦੀ ਦਿਵਸ ਖਾਸ ਹੈ ਕਿਉਂਕਿ ਇਸ ਵਾਰ ਇਸਦਾ ਥੀਮ ‘ਨਵਾਂ ਭਾਰਤ’ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਅੱਜ ਦੇਸ਼ ਨੂੰ ਸੰਬੋਧਨ ਵਿੱਚ ਆਪ੍ਰੇਸ਼ਨ ਸਿੰਦੂਰ ਦਾ ਜਸ਼ਨ ਵੀ ਮਨਾਇਆ ਜਾਵੇਗਾ। ਕੁਝ ਸਮਾਂ ਪਹਿਲਾਂ ਹੀ ਪ੍ਰਧਾਨ ਮੰਤਰੀ ਮੋਦੀ ਨੇ 79ਵੇਂ ਆਜ਼ਾਦੀ ਦਿਵਸ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ। 

ਆਜ਼ਾਦੀ ਦਿਵਸ ‘ਤੇ ਪੰਜਾਬ ਸਰਕਾਰ ਦਾ ਰਾਜ ਪੱਧਰੀ ਸਮਾਗਮ ਫਰੀਦਕੋਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਹਿਰੂ ਸਟੇਡੀਅਮ ਵਿੱਚ ਝੰਡਾ ਲਹਿਰਾਇਆ ਅਤੇ ਦੇਸ਼ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ।

ਇਸ ਤੋਂ ਬਾਅਦ ਆਪਣੇ ਭਾਸ਼ਣ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਵਿੱਚ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਲਾਸ਼ਾਂ ਨਾਲ ਭਰੀਆਂ ਗੱਡੀਆਂ ਇੱਥੇ ਪਹੁੰਚੀਆਂ ਸਨ। ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਸਾਨੂੰ ਬਹੁਤ ਮਹਿੰਗੀ ਪਈ ਹੈ। ਹੁਣ ਭਾਈਚਾਰਾ ਬਣਾਈ ਰੱਖਣ ਲਈ ਆਖਰੀ ਸਾਹ ਤੱਕ ਮੈਂ ਸਖ਼ਤ ਮਿਹਨਤ ਕਰਾਂਗਾ।

 

  ਮੁੱਖ ਮੰਤਰੀ ਮਾਨ ਨੇ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪਹੁੰਚੇ। ਥੋੜ੍ਹੀ ਦੇਰ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਅਖੀਰ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਵਾਲੀਆਂ 26 ਸ਼ਖਸੀਅਤਾਂ, ਪੁਲਿਸ ਕਰਮਚਾਰੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

Back to top button