ਜਲੰਧਰ ਵਿਖੇ ਕਿਸਾਨਾ ਵਲੋਂ ਵਿਸ਼ਾਲ ਲਲਕਾਰ ਰੈਲੀ 20 ਅਗਸਤ ਨੂੰ
Farmers to hold massive rally in Jalandhar on August 20

Farmers to hold massive rally in Jalandhar on August 20
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਅਤੇ ਜੋਨ ਬਾਬਾ ਬੰਦਾ ਸਿੰਘ ਬਹਾਦਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਅੱਲੜ ਪਿੰਡੀ, ਪ੍ਰਧਾਨ ਸੁਖਜਿੰਦਰ ਸਿੰਘ ਬਾਜਵਾ ਅਗਵਾਈ ਹੇਠ ਗੁਰਦੁਆਰਾ ਬਾਬਾ ਸੀ੍ ਚੰਦ ਪਿੰਡ ਬੋਹੜ ਵਡਾਲਾ ਵਿਖੇ ਮੀਟਿੰਗ ਹੋਈ ਜਿਸ ਵਿੱਚ 20 ਅਗਸਤ ਨੂੰ ਜਲੰਧਰ ਦੇ ਪਿੰਡ ਕੁੱਕੜ ਦੀ ਦਾਣਾ ਮੰਡੀ ਵਿਖੇ ਹੋ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਕਰਵਾਉਂਦੇ ਹੋਏ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਜਤਿੰਦਰ ਸਿੰਘ ਚੀਮਾ ਆਗੂ ਵਿਸ਼ੇਸ਼ ਤੌਰ ਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਇਕਾਈ ਪ੍ਰਧਾਨ ਸਕੱਤਰ ਅਹੁਦੇਦਾਰ ਵਰਕਰ ਮੀਟਿੰਗ ਵਿੱਚ ਸ਼ਾਮਲ ਹੋਏ।
ਉਹਨਾਂ ਨੇ ਵਿਸ਼ਵਾਸ਼ ਦਵਾਇਆ ਕਿ, ਜਲੰਧਰ ਲਲਕਾਰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ, ਨੌਜਵਾਨ, ਬੀਬੀਆਂ-ਬੱਚੇ ਸ਼ਾਮਿਲ ਹੋਕੇ ਬਿਜਲੀ ਬੋਰਡ ਦਾ ਨਿੱਜੀ ਕਰਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਚਿਪ ਵਾਲੇ ਮੀਟਰ ਨਾ ਲਗਾਉਣ ਲਈ ਸਰਕਾਰ ਨੂੰ ਚਿਤਾਵਨੀ ਦਿੱਤੀ ਅਤੇ ਸ਼ੰਬੂ ਬਾਡਰ ਤੇ ਖਨੌਰੀ ਬਾਡਰ ਤੇ ਕਿਸਾਨਾਂ ਨੂੰ ਧੱਕੇ ਨਾਲ ਉਠਾ ਕੇ ਉਨ੍ਹਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਅਤੇ ਉਸ ਦੀ ਭਰਪਾਈ ਸਰਕਾਰ ਤੋਂ ਕਰਵਾਈ ਜਾਵੇਗੀ।









