
Bomb blast outside school, 1 person killed
ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮੱਧਮਗ੍ਰਾਮ ਇਲਾਕੇ ਵਿੱਚ ਇੱਕ ਸਕੂਲ ਦੇ ਗੇਟ ਦੇ ਬਾਹਰ ਬੰਬ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।
ਜਾਣਕਾਰੀ ਅਨੁਸਾਰ, ਧਮਾਕੇ ਤੋਂ ਪਹਿਲਾਂ ਇੱਕ ਵਿਅਕਤੀ ਨੂੰ ਦੋ ਭਾਰੀ ਬੈਗਾਂ ਨਾਲ ਦੇਖਿਆ ਗਿਆ ਸੀ, ਜਿਨ੍ਹਾਂ ਵਿੱਚ ਬੰਬ ਭਰੇ ਹੋਏ ਸਨ। ਉਨ੍ਹਾਂ ਵਿੱਚੋਂ ਇੱਕ ਬੈਗ ਫਟ ਗਿਆ, ਜਿਸ ਕਾਰਨ ਉਹ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।








