Jalandhar
ਪੰਜਾਬ ‘ਚ ਡੇਢ ਲੱਖ ਦੀ ਰਿਸ਼ਵਤ ਲੈਂਦਾ ਥਾਣੇਦਾਰ ਗ੍ਰਿਫਤਾਰ, ਪੁਲਿਸ ਚ ਪਈ ਭਾਜੜ
Police station officer arrested for taking bribe of Rs 1.5 lakh in Punjab, police in chaos

Police station officer arrested for taking bribe of Rs 1.5 lakh in Punjab, police in chaos
ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਪੁਲਿਸ ਸਟੇਸ਼ਨ ਸੋਹਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਮੋਹਾਲੀ ਦੇ ਇੱਕ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ
ਸ਼ਿਕਾਇਤ ਵਿੱਚ ਦੱਸਿਆ ਗਿਆ ਸੀ ਕਿ ਗੁਰਜੀਤ ਸਿੰਘ ਅਤੇ ਉਸ ਦੀ ਪਤਨੀ ਖ਼ਿਲਾਫ਼ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਇਸਦੀ ਜਾਂਚ ਕਰ ਰਹੇ ਏਐਸਆਈ ਓਮ ਪ੍ਰਕਾਸ਼ ਨੇ ਕੇਸ ਰੱਦ ਕਰਨ ਲਈ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਸ਼ਿਕਾਇਤਕਰਤਾ ਤੋਂ 1.55 ਲੱਖ ਰੁਪਏ ਰਿਸ਼ਵਤ ਵੀ ਲਈ।







