ਜਲੰਧਰ ‘ਚ ਅਸ਼ਲੀਲ ਵੀਡੀਓ ਲੀਕ; ਪੰਜਾਬ ਮਹਿਲਾ ਕਮਿਸ਼ਨ ਨੇ SSP ਜਲੰਧਰ ਤੋਂ ਮੰਗੀ ਰਿਪੋਰਟ
Punjab Women's Commission seeks report from SSP Jalandhar

Punjab Women’s Commission seeks report from SSP Jalandhar
ਜਲੰਧਰ ‘ਚ ਇੱਕ ਕੁੜੀ ਵੱਲੋਂ ਮੰਗੇਤਰ ‘ਤੇ ਆਪਣੀ ਅਸ਼ਲੀਲ ਵੀਡੀਓ ਬਣਾ ਕੇ ਲੀਕ ਕਰਨ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ ਮਾਮਲੇ ਵਿੱਚ ਐਸਐਸਪੀ ਜਲੰਧਰ (Jalandhar Police) ਨੂੰ ਦੋ ਦਿਨਾਂ ਅੰਦਰ ਜਾਂਚ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਹੈ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ- ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਮੁਲਜ਼ਮ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ।
ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ
ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ 19 ਸਾਲਾ ਪੀੜਤਾ ਨੂੰ ਪਹਿਲਾਂ ਨਸ਼ੀਲਾ ਪਦਾਰਥ ਦਿੱਤਾ ਗਿਆ ਅਤੇ ਫਿਰ ਬਲਾਤਕਾਰ ਕੀਤਾ ਗਿਆ ਅਤੇ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਗਿਆ, ਜਿਸ ਕਾਰਨ ਪੀੜਤਾ ਅਤੇ ਉਸਦਾ ਪਰਿਵਾਰ ਮਾਨਸਿਕ ਤੌਰ ‘ਤੇ ਬਹੁਤ ਦੁਖੀ ਹੈ।

ਕਮਿਸ਼ਨ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੁੱਛਿਆ ਹੈ ਕਿ ਇੰਨੀ ਗੰਭੀਰ ਘਟਨਾ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੁਲਿਸ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਨਹੀਂ ਕਰਦੀ ਹੈ, ਤਾਂ ਕਮਿਸ਼ਨ ਖੁਦ ਅੱਗੇ ਦਖਲ ਦੇਵੇਗਾ।








