Punjab

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਪੁਰਬ ਮੌਕੇ ਪੰਜਾਬ ਦੇ ਹਵਾਬਾਜ਼ੀ ਖੇਤਰ ਤੇ NRI ਨਿਆਂ ਢਾਂਚੇ ਨੂੰ ਮਜ਼ਬੂਤ ਹੋਵੇ-MP ਢੇਸੀ

MP Dhesi calls for strengthening Punjab's aviation sector and NRI justice system on the occasion of the centenary of Shri Guru Tegh Bahadur Ji -

MP Dhesi calls for strengthening Punjab’s aviation sector and NRI justice system on the occasion of the centenary of Shri Guru Tegh Bahadur Ji –

ਚੰਡੀਗੜ੍ਹ/ ਰਾਮ ਸਿੰਘ ਆਜ਼ਾਦ

ਬਰਤਾਨੀਆ ਵਿੱਚ ਸਲੋਹ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਆਰਥਿਕ ਅਤੇ ਕੂਟਨੀਤਕ ਭਵਿੱਖ ਲਈ ਇੱਕ ਵਿਆਪਕ ਦ੍ਰਿਸ਼ਟੀਕੋਣ ਪੇਸ਼ ਕੀਤਾ। ਇਥੇ ਸ਼ਨੀਵਾਰ ਨੂੰ ਪ੍ਰੈਸ ਕਲੱਬ ਵਿਖੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ. ਢੇਸੀ ਨੇ ਭਾਰਤ ਸਰਕਾਰ ਨੂੰ ਇਸ ਪਵਿੱਤਰ ਮੌਕੇ ‘ਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡਿਆਂ ਤੋਂ ਯੂਕੇ ਤੇ ਯੂਰਪ ਦੇ ਬਾਕੀ ਹਿੱਸੇ, ਉੱਤਰੀ ਅਮਰੀਕਾ ਅਤੇ ਆਸਟ੍ਰੇਲੀਆ ਲਈ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਕੇ ਇਸਨੂੰ ਇੱਕ ਇਤਿਹਾਸਕ ਪਲ ਬਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕਦਮ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ, ਜੋ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕਰਨਾ ਚਾਹੁੰਦੇ ਹਨ, ਦੀਆਂ ਅਧਿਆਤਮਿਕ ਲੋੜਾਂ ਦੀ ਪੂਰਤੀ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਲਈ ਆਰਥਿਕ ਪੱਖੋਂ ਵਧੇਰੇ ਲਾਭਦਾਇਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਦੀ ਅੱਧੀ ਆਬਾਦੀ ਸਮੇਤ ਪੂਰੇ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ ਦੇ ਕਿਸਾਨਾਂ, ਕਾਰੋਬਾਰੀਆਂ ਅਤੇ ਉੱਦਮੀਆਂ ਨੂੰ ਇਨ੍ਹਾਂ ਸਹੂਲਤਾਂ ਦਾ ਵੱਡੇ ਪੱਧਰ ‘ਤੇ ਲਾਭ ਹੋਵੇਗਾ।

ਇਸ ਦੇ ਨਾਲ ਹੀ ਢੇਸੀ ਨੇ ਉੱਤਰੀ ਭਾਰਤ ਦੇ ਮਜ਼ਬੂਤ ਖੇਤੀ-ਕਾਰੋਬਾਰ ਸੈਕਟਰ ਤੋਂ ਵੱਖ-ਵੱਖ ਵਸਤਾਂ ਦੀ ਬਰਾਮਦ ਨੂੰ ਵਧਾਉਣ ਦੀਆਂ ਅਥਾਹ ਸੰਭਾਵਨਾਵਾਂ ਨੂੰ ਉਜਾਗਰ ਕਰਦਿਆਂ ਉਕਤ ਦੋਵੇਂ ਹਵਾਈ ਅੱਡਿਆਂ ‘ਤੇ ਕਾਰਗੋ ਟਰਮੀਨਲਾਂ ਨੂੰ ਫੌਰੀ ਤੌਰ ਤੇ ਮੁੜ ਸ਼ੁਰੂ ਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਇਸ ਦ੍ਰਿਸ਼ਟੀਕੋਣ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਸਰਕਾਰ ਨੂੰ ਇੱਕ ਵਿਸ਼ੇਸ਼ ਸੰਮੇਲਨ ਦੀ ਮੇਜ਼ਬਾਨੀ ਕਰਨੀ ਚਾਹੀਦੀ ਹੈ ਜਿਸਨੂੰ ‘ਪੰਜਾਬ ਫਲਾਈ ਇਨੀਸ਼ੀਏਟਿਵ’ ਦਾ ਨਾਮ ਦਿੱਤਾ ਜਾ ਸਕਦਾ ਹੈ, ਜਿਸ ਵਿੱਚ ਪ੍ਰਮੁੱਖ ਅੰਤਰਰਾਸ਼ਟਰੀ ਏਅਰਲਾਈਨਾਂ ਨੂੰ ਸੱਦਾ ਦੇ ਕੇ ਉਨ੍ਹਾਂ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਤੋਂ ਉੱਤਰੀ ਅਮਰੀਕਾ, ਯੂਰਪ, ਲੰਡਨ, ਏਸ਼ੀਆ ਅਤੇ ਆਸਟ੍ਰੇਲੀਆ ਵਰਗੇ ਪ੍ਰਮੁੱਖ ਆਲਮੀ ਕੇਂਦਰਾਂ, ਜੋ ਪੰਜਾਬ ਨੂੰ ਦੁਨੀਆਂ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਨਾਲ ਜੋੜਦੇ ਹਨ, ਲਈ ਉਡਾਣਾਂ ਸ਼ੁਰੂ ਕਰਨ ਲਈ ਜ਼ੋਰ ਪਾਇਆ ਜਾਵੇ।

ਗੱਲਬਾਤ ਦਾ ਰੁਖ ਪ੍ਰਵਾਸੀ ਭਾਰਤੀਆਂ ਦੀਆਂ ਚਿੰਤਾਵਾਂ ਵੱਲ ਮੋੜਦਿਆਂ ਢੇਸੀ ਨੇ ਪੰਜਾਬ ਲਈ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਸਥਾਪਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਨੂੰ ਲਗਾਤਾਰ ਦਰਪੇਸ਼ ਮੁੱਦਿਆਂ ਨੂੰ ਉਠਾਇਆ ਜਿਸ ਵਿੱਚ ਜ਼ਮੀਨੀ ਵਿਵਾਦ, ਜਾਇਦਾਦਾਂ ਤੇ ਕਬਜ਼ੇ ਕਰਨ, ਆਪਸੀ ਟਕਰਾਅ ਅਤੇ ਇੱਥੋਂ ਤੱਕ ਕਿ ਜਬਰਨ-ਵਸੂਲੀ ਦੀਆਂ ਧਮਕੀਆਂ ਵੀ ਸ਼ਾਮਲ ਹਨ। ਪ੍ਰਵਾਸੀ ਭਾਰਤੀਆਂ ਲਈ ਸਮੇਂ ਸਿਰ ਨਿਆਂ ਯਕੀਨੀ ਬਣਾਉਣ ਲਈ ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਨੂੰ ਹੋਰ ਵਿਸ਼ੇਸ਼ ਐਨ.ਆਰ.ਆਈ. ਪੁਲਿਸ ਥਾਣੇ ਅਤੇ ਵਿਸ਼ੇਸ਼ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਐਨਆਰਆਈ ਕਮਿਸ਼ਨ ਨੂੰ ਇਸਦੀ ਸਲਾਹਕਾਰੀ ਭੂਮਿਕਾ ਦੀ ਬਜਾਏ ਸ਼ਿਕਾਇਤਾਂ ਦੇ ਨਿਰਣਾਇਕ ਹੱਲ ਲਈ ਇੱਕ ਸ਼ਕਤੀਸ਼ਾਲੀ ਬਾਡੀ ਬਣਾਉਣ ਵਾਸਤੇ ਇਸ ਸੰਸਥਾ ਨੂੰ ਅਸਲ ਕਾਰਜਕਾਰੀ ਅਥਾਰਟੀ ਅਤੇ ਢੁਕਵੇਂ ਸਥਾਈ ਸਟਾਫ ਨਾਲ ਵਧੇਰੇ ਸਸ਼ਕਤ ਅਤੇ ਮਜ਼ਬੂਤ ਬਣਾਉਣ ਦੀ ਵਕਾਲਤ ਕੀਤੀ।

ਅੰਤਰਰਾਸ਼ਟਰੀ ਕੂਟਨੀਤੀ ਅਤੇ ਨਿਆਂ ਦੇ ਮਾਮਲਿਆਂ ‘ਤੇ ਬੋਲਦਿਆਂ ਸ. ਢੇਸੀ ਨੇ ਭਾਰਤ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਵੀ ਕੀਤੀ ਅਤੇ ਕਿਹਾ ਕਿ ਇਹ ਮੌਕਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਪੈਦਾ ਹੋਏ ਤਣਾਅ ਨੂੰ ਦੂਰ ਕਰਕੇ ਸ਼ਾਂਤੀਪੂਰਨ ਮਾਹੌਲ ਦੀ ਬਹਾਲੀ ਲਈ ਬੇਹੱਦ ਅਹਿਮ ਸਿੱਧ ਹੋ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਰਾਜ ਸਰਕਾਰਾਂ ਨੂੰ ਸੁਪਰੀਮ ਕੋਰਟ ਦੇ ਹਾਲੀਆ ਫੈਸਲੇ ਦੀ ਪਾਲਣਾ ਕਰਨ ਅਤੇ ਉਨ੍ਹਾਂ ਸਾਰੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ ਜੋ ਪਹਿਲਾਂ ਹੀ ਆਪਣੀਆਂ ਪੂਰੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਇੱਕ ਖਾਸ ਕੇਸ ਵਿੱਚ ਉਨ੍ਹਾਂ ਨੇ ਬਰਤਾਨੀਆਂ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੇ ਕਾਨੂੰਨੀ ਮਾਮਲੇ ਦੇ ਜਲਦੀ ਹੱਲ ਦੀ ਮੰਗ ਕੀਤੀ। ਤਨਮਨਜੀਤ ਸਿੰਘ ਢੇਸੀ, ਜਿਨ੍ਹਾਂ ਨੂੰ ਪੰਜਾਬ ਅਤੇ ਪ੍ਰਵਾਸੀਆਂ ਭਾਰਤੀਆਂ ਨਾਲ ਸਬੰਧਤ ਮੁੱਦਿਆਂ ‘ਤੇ ਆਪਣੀ ਸਰਗਰਮ ਵਕਾਲਤ ਲਈ ਜਾਣਿਆ ਜਾਂਦਾ ਹੈ

Back to top button