ਟਰੱਕ ਯੂਨੀਅਨ ਵਲੋਂ ਆਪ ਦੇ MP ਤੇ ਲੱਗੇ ਭ੍ਰਿਸ਼ਟਾਚਾਰ ਦੇ ਵੱਡੇ ਇਲਜ਼ਾਮ
Truck union makes major allegations of corruption against AAP MP, Barnala

Truck union makes major allegations of corruption against AAP MP, Barnala
ਆਮ ਆਦਮੀ ਪਾਰਟੀ ਦੇ ਸਾਬਕਾ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਮੈਂਬਰ ਪਾਰਲੀਮੈਂਟ ਉਪਰ ਭ੍ਰਿਸ਼ਟਾਚਾਰ ਦੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਤੋਂ ਮੀਤ ਹੇਅਰ ਉਪਰ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਗੁਰਦੀਪ ਬਾਠ ਨੇ ਬਰਨਾਲਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਰਨਾਲਾ ਟਰੱਕ ਯੂਨੀਅਨ ਦੀ ਕਰੋੜਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਲੀਜ਼ ਉਪਰ ਦਿੱਤੀ ਗਈ ਸੀ ਅਤੇ ਇਸ ਜ਼ਮੀਨ ਦਾ ਇੰਤਕਾਲ ਵੀ ਕਰਵਾ ਦਿੱਤਾ ਗਿਆ ਸੀ। ਇਸ ਮੁੱਦੇ ਨੂੰ ਉਨ੍ਹਾਂ ਨੇ ਜ਼ੋਰਾਂ ਸ਼ੋਰਾਂ ਨਾਲ ਉਠਾਇਆ ਸੀ, ਜਿਸਤੋਂ ਬਾਅਦ ਟਰੱਕ ਯੂਨੀਅਨ ਦੇ ਪ੍ਰਬੰਧਕਾਂ ਨੂੰ ਇਹ ਜਮੀਨ ਦਾ ਇੰਤਕਾਲ ਤੋੜਨਾ ਪਿਆ ਸੀ।
ਬਾਠ ਨੇ ਕਿਹਾ ਕਿ ਇਹ ਭ੍ਰਿਸ਼ਟਾਚਾਰ ਨਾਲ ਜੁੜਿਆ ਵੱਡਾ ਮੁੱਦਾ ਹੈ ਅਤੇ ਇਸ ਮਾਮਲੇ ਵਿੱਚ ਹੁਣ ਟਰੱਕ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੱਧੂ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਸਪੱਸ਼ਟ ਕੀਤਾ ਹੈ ਕਿ ਇਹ ਸਭ ਕੁੱਝ ਉਨ੍ਹਾਂ ਮੀਤ ਹੇਅਰ, ਉਸਦੇ ਪੀਏ ਦੇ ਕਹਿਣ ਤੇ ਕੀਤਾ ਸੀ। ਜਿਸਤੋਂ ਸਾਫ਼ ਹੈ ਕਿ ਇਹ ਕਰੋੜਾਂ ਦਾ ਭ੍ਰਿਸ਼ਟਾਚਾਰ ਮੀਤ ਹੇਅਰ ਵਲੋਂ ਕੀਤਾ ਗਿਆ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਮੀਤ ਹੇਅਰ ਵਿਰੁੱਧ ਤੁਰੰਤ ਪਰਚਾ ਦਰਜ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਭ੍ਰਿਸ਼ਟਾਚਾਰ ਦਾ ਇਹ ਇੱਕ ਮਾਮਲਾ ਨਹੀਂ ਹੈ, ਬਲਕਿ ਬਰਨਾਲਾ ਤੇ ਧਨੌਲਾ ਨਗਰ ਕੌਂਸਲ ਵਿਖੇ ਭ੍ਰਿਸ਼ਟਾਚਾਰ ਚੱਲ ਰਿਹਾ ਹੈ, ਜਿਸਦੇ ਖੁਲਾਸੇ ਉਹ ਆਉਣ ਵਾਲੇ ਦਿਨਾਂ ਵਿੱਚ ਕਰਨਗੇ।








